Homeਪੰਜਾਬਨਸ਼ਿਆਂ ਖ਼ਿਲਾਫ਼ ਜੰਗ ਅਤੇ ਇਨਸਾਫ਼ ਦੀ ਲੜਾਈ: ਪਰਗਟ ਸਿੰਘ ਅਤੇ ਬਲਕੌਰ ਸਿੰਘ...

ਨਸ਼ਿਆਂ ਖ਼ਿਲਾਫ਼ ਜੰਗ ਅਤੇ ਇਨਸਾਫ਼ ਦੀ ਲੜਾਈ: ਪਰਗਟ ਸਿੰਘ ਅਤੇ ਬਲਕੌਰ ਸਿੰਘ ਪਹੁੰਚੇ ਮਾਨਸਾ

ਪੀੜਤ ਪਰਿਵਾਰਾਂ ਨਾਲ ਕੀਤਾ ਦੁੱਖ-ਸਾਂਝਾ

ਮਾਨਸਾ: 30 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਮਾਨਸਾ ਵਿਖੇ ਪਹੁੰਚ ਕੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਮੋਰਚੇ ਵਿੱਚ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਉਨ੍ਹਾਂ ਨਾਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਖਾਸ ਤੌਰ ‘ਤੇ ਮੌਜੂਦ ਸਨ।

ਮਾਨਸਾ ਦੌਰੇ ਦੌਰਾਨ ਪਰਗਟ ਸਿੰਘ ਨੇ ਪਿੰਡ ਭੰਮੇ ਕਲਾਂ ਦਾ ਦੌਰਾ ਕੀਤਾ, ਜਿੱਥੇ ਨਸ਼ੇ ਦੀ ਭੈੜੀ ਲਤ ਕਾਰਨ ਆਪਣੀ ਜਾਨ ਗੁਆ ਚੁੱਕੇ ਨੌਜਵਾਨ ਦਲਜੀਤ ਸਿੰਘ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਲਜੀਤ ਸਿੰਘ ਦੀ ਮਾਤਾ ਅਤੇ ਧਰਮਪਤਨੀ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਿਵਾਰ ਦਾ ਦੁੱਖ ਵੰਡਾਇਆ।

ਪੀੜਤ ਪਰਿਵਾਰ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੇ ਨੌਜਵਾਨਾਂ ਦੀ ਜਵਾਨੀ ਨੂੰ ਬਚਾਉਣ ਅਤੇ ਨਸ਼ਿਆਂ ਦੀ ਬਲੀ ਚੜ੍ਹ ਰਹੇ ਪਰਿਵਾਰਾਂ ਨੂੰ ਇਨਸਾਫ਼ ਦਵਾਉਣ ਲਈ ਕਾਂਗਰਸ ਪਾਰਟੀ ਹਮੇਸ਼ਾ ਡਟ ਕੇ ਆਵਾਜ਼ ਚੁੱਕਦੀ ਰਹੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments