Home ਪੰਜਾਬ ਹਲਕਾ ਧਰਮਕੋਟ ਵਿੱਚ ਭੋਲਾ ਸਿੰਘ ਧਾਲੀਵਾਲ ਦੇ ਹੱਕ ਵਿੱਚ ਮਾਹੌਲ ਬਣਨ ਦੇ...

ਹਲਕਾ ਧਰਮਕੋਟ ਵਿੱਚ ਭੋਲਾ ਸਿੰਘ ਧਾਲੀਵਾਲ ਦੇ ਹੱਕ ਵਿੱਚ ਮਾਹੌਲ ਬਣਨ ਦੇ ਚਰਚੇ, ਭਾਜਪਾ ਦੀ ਮਜ਼ਬੂਤ ਦਾਅਵੇਦਾਰੀ ਵਜੋਂ ਦੇਖ ਰਹੇ ਹਨ ਲੋਕ

0

ਧਰਮਕੋਟ, ਮੋਗਾ 04 ਅਕਤੁੂਬਰ( ਲਛਮਣ ਜੀਤ ਸਿੰਘ ਪੁਰਬਾ )ਹਲਕਾ ਧਰਮਕੋਟ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਭੋਲਾ ਸਿੰਘ ਧਾਲੀਵਾਲ ਨੂੰ ਪਾਰਟੀ ਦੇ ਮਜ਼ਬੂਤ ਸੰਭਾਵੀ ਉਮੀਦਵਾਰ ਵਜੋਂ ਦੇਖੇ ਜਾਣ ਦੀ ਚਰਚਾ ਨੇ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰ ਦਿੱਤਾ ਹੈ। ਹਲਕੇ ਦੇ ਵੱਖ-ਵੱਖ ਵਰਗਾਂ ਵਿੱਚ ਇਸ ਗੱਲ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਮਰਥਕਾਂ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਭੋਲਾ ਸਿੰਘ ਧਾਲੀਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ ਤਾਂ ਉਹ ਉਨ੍ਹਾਂ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਤਨ, ਮਨ ਤੇ ਧਨ ਨਾਲ ਸਹਿਯੋਗ ਦੇਣਗੇ।

ਸਮਰਥਕਾਂ ਅਨੁਸਾਰ ਹਲਕੇ ਵਿੱਚ ਵਿਕਾਸ, ਰੁਜ਼ਗਾਰ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀਆਂ ਸਮੱਸਿਆਵਾਂ, ਵਪਾਰੀਆਂ ਦੇ ਹਿੱਤਾਂ ਅਤੇ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਰਗੇ ਮੁੱਦੇ ਅਹਿਮ ਹਨ। ਲੋਕਾਂ ਦੀ ਉਮੀਦ ਹੈ ਕਿ ਇਨ੍ਹਾਂ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਕੇ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੱਤੀ ਜਾਵੇਗੀ। ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਵੀ ਪਾਰਟੀ ਵਰਕਰਾਂ ਲਈ ਅਹਿਮ ਕੰਮ ਮੰਨਿਆ ਜਾ ਰਿਹਾ ਹੈ।

ਸਿਆਸੀ ਹਲਕਿਆਂ ਵਿੱਚ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹਲਕਾ ਧਰਮਕੋਟ ਅੰਦਰ ਪਾਰਟੀ ਦੀਆਂ ਸਰਗਰਮੀਆਂ ਹੋਰ ਤੇਜ਼ ਹੋ ਸਕਦੀਆਂ ਹਨ। ਹਾਲਾਂਕਿ ਭੋਲਾ ਸਿੰਘ ਧਾਲੀਵਾਲ ਦੀ ਉਮੀਦਵਾਰੀ ਬਾਰੇ ਪਾਰਟੀ ਵੱਲੋਂ ਅਧਿਕਾਰਤ ਐਲਾਨ ਹੋਣਾ ਬਾਕੀ ਹੈ, ਪਰ ਸਮਰਥਕਾਂ ਵਿੱਚ ਉਤਸ਼ਾਹ ਨੇ ਸਿਆਸੀ ਚਰਚਾ ਨੂੰ ਜ਼ਰੂਰ ਗਰਮਾ ਦਿੱਤਾ ਹੈ।

Exit mobile version