Homeਪੰਜਾਬਚੰਡੀਗੜ੍ਹ ‘ਚ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਣਪਛਾਤੇ ਵਿਅਕਤੀ...

ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਣਪਛਾਤੇ ਵਿਅਕਤੀ ਵੱਲੋਂ ਈਮੇਲ

BJP office in Chandigarh receives bomb threat via email from an unknown source; police launch investigation.

ਚੰਡੀਗੜ੍ਹ, 21 ਅਗਸਤ, 2026 (ਹਰਸ਼ਪ੍ਰੀਤ ਕੌਰ) : ਚੰਡੀਗੜ੍ਹ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਮੁਤਾਬਕ ਭਾਜਪਾ ਦਫ਼ਤਰ ਨੂੰ ਇੱਕ ਅਣਪਛਾਤੇ ਸਰੋਤ ਤੋਂ ਈਮੇਲ ਰਾਹੀਂ ਧਮਕੀ ਭੇਜੀ ਗਈ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਧਮਕੀ ਵਾਲੀ ਈਮੇਲ ਕਿੱਥੋਂ ਭੇਜੀ ਗਈ ਅਤੇ ਇਸ ਦੇ ਪਿੱਛੇ ਕੌਣ ਹੈ। ਮਾਮਲੇ ਨਾਲ ਜੁੜੇ ਹੋਰ ਵੇਰਵਿਆਂ ਦੀ ਜਾਂਚ ਜਾਰੀ ਹੈ। ਅਧਿਕਾਰੀਆਂ ਵੱਲੋਂ ਧਮਕੀ ਦੀ ਪ੍ਰਮਾਣਿਕਤਾ ਅਤੇ ਸੰਭਾਵਿਤ ਖ਼ਤਰੇ ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਤਫ਼ਤੀਸ਼ ਜਾਰੀ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments