Home ਪੰਜਾਬ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 03 ਮੁਕੱਦਮੇ ਦਰਜ;...

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 03 ਮੁਕੱਦਮੇ ਦਰਜ; 05 ਮੁਲਜ਼ਮ ਗ੍ਰਿਫਤਾਰ

Major crackdown on drug peddlers

0

ਮੂਨਕ, 06 ਜੁਲਾਈ (ਛਤਰਪਾਲ ਸਿੰਘ) :ਡਾ ਰਵਜੌਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 28.06.2026 ਤੋਂ 05.07.2026 ਤਕ ਡਰੱਗ ਦਾ 03 ਮੁਕੱਦਮੇ ਦਰਜ ਕਰਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਮੁਲਜ਼ਮਾਂ ਪਾਸੋਂ 9 ਕਿਲੋ ਗ੍ਰਾਮ ਭੁੱਕੀ ਚੂਰਾ ਪੋਸਤ ਅਤੇ 20 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਾਰਵਾਈਆਂ ਗਈਆਂ। 27 ਐਨ.ਡੀ.ਪੀ.ਐਸ ਤਹਿਤ 04 ਮੁਕੱਦਮੇ ਦਰਜ ਕਰਕੇ 04 ਕਥਿਤ ਦੋਸ਼ੀਆਨ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਤੇ ਨਸ਼ੇ ਦੀ ਦਲਦਲ ਵਿੱਚ ਫਸੇ 02 ਵਿਅਕਤੀਆਂ ਨੂੰ ਦਵਾਈ ਦਿਵਾਈ ਗਈ । ਵੱਖ ਵੱਖ ਧਾਰਾਵਾਂ ਤਹਿਤ ਦਰਜ ਹੋਏ ਕੇਸਾਂ ਵਿੱਚ 11 ਕਥਿਤ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ।

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 87 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆ ਦੀ ਚੈਕਿੰਗ ਕਰਕੇ 54 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ਅਤੇ 03 ਵਿਅਕਤੀਆਂ ਵਿਰੁੱਧ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।

ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

 

 

Exit mobile version