Homeਪੰਜਾਬਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਫਤਹਿਗੜ੍ਹ ਸਾਹਿਬ ਦੇ 03 ਅਗਾਂਹਵਧੂ...

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿਸਾਨ ਮੇਲੇ ਵਿੱਚ ਫਤਹਿਗੜ੍ਹ ਸਾਹਿਬ ਦੇ 03 ਅਗਾਂਹਵਧੂ ਕਿਸਾਨਾਂ ਨੇ ਕੀਤਾ ਜਿਲ੍ਹੇ ਦਾ ਨਾਮ ਰੌਸ਼ਨ

Three Fatehgarh Sahib farmers shine at PAU Kisan Mela

ਫਤਹਿਗੜ੍ਹ ਸਾਹਿਬ, 23 ਸਤੰਬਰ, 2026 ( ਗੁਰਮੀਤ ਸਿੰਘ ਤੁੰਗ) : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਵੱਲੋਂ 18 ਅਤੇ 19 ਸਤੰਬਰ ਨੂੰ ਕਰਵਾਏ ਗਏ ਕਿਸਾਨ ਮੇਲੇ ਦੌਰਾਨ ਖੇਤੀ ਜਿਣਸਾਂ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ 03 ਅਗਾਂਹਵਧੂ ਕਿਸਾਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਕ੍ਰਿਸੀ ਵਿਗਿਆਨ ਕੇਂਦਰ ਸ੍ਰੀ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਕਰਵਾਏ ਗਏ ਖੇਤੀ ਜਿਣਸਾਂ ਦੇ ਮੁਕਾਬਲਿਆਂ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਤਿੰਨ ਕਿਸਾਨਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਜੇਤੂ ਐਲਾਨਿਆ ਗਿਆ। ਡਰੈਗਨ ਫਰੂਟ ਸ਼੍ਰੇਣੀ ਵਿੱਚ ਪਿੰਡ ਧਰਮਗੜ੍ਹ ਦੇ ਕਿਸਾਨ ਸ. ਬਲਵੀਰ ਸਿੰਘ ਜੜ੍ਹੀਆ ਪੁੱਤਰ ਸ. ਨੱਛਤਰ ਸਿੰਘ ਨੇ ਪਹਿਲਾ ਇਨਾਮ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਭਿੰਡੀ ਸ਼੍ਰੇਣੀ ਵਿੱਚ ਪਿੰਡ ਜਲਵੇੜ੍ਹੀ ਦੇ ਕਿਸਾਨ ਸ. ਪਰਮਜੀਤ ਸਿੰਘ ਪੁੱਤਰ ਸ. ਦਲੀਪ ਸਿੰਘ ਨੇ ਦੂਜਾ ਇਨਾਮ ਪ੍ਰਾਪਤ ਕੀਤਾ, ਜਦਕਿ ਪਿਆਜ ਸ਼੍ਰੇਣੀ ਵਿੱਚ ਪਿੰਡ ਬਦੌਸ਼ੀ ਕਲਾਂ ਦੇ ਕਿਸਾਨ ਸ. ਬਲਦੀਪ ਸਿੰਘ ਪੁੱਤਰ ਸ. ਸਕਿੰਦਰ ਸਿੰਘ ਨੇ ਪਹਿਲਾ ਇਨਾਮ ਜਿੱਤ ਕੇ ਆਪਣੀ ਵਿਲੱਖਣ ਪਛਾਣ ਬਣਾਈ। ਇਸ ਮੌਕੇ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਦੇ ਸਮੂਹ ਸਟਾਫ ਵੱਲੋਂ ਜੇਤੂ ਕਿਸਾਨ ਵੀਰਾਂ ਨੂੰ ਮੁਬਾਰਕਬਾਦ ਦਿੱਤੀ ਗਈ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments