Home ਹਰਿਆਣਾ ਹਰਿਆਣਾ ਵਿੱਚ 9 ਤੋਂ 17 ਅਗਸਤ ਤੱਕ ਤਿਰੰਗਾ ਯਾਤਰਾਵਾਂ ਮੁਹਿੰਮ

ਹਰਿਆਣਾ ਵਿੱਚ 9 ਤੋਂ 17 ਅਗਸਤ ਤੱਕ ਤਿਰੰਗਾ ਯਾਤਰਾਵਾਂ ਮੁਹਿੰਮ

Haryana Chief Minister Nayab Singh Saini announced that Tiranga Yatras and special patriotic events will be organized across the state from August 9 to 17 under the Har Ghar Tiranga campaign.

0

ਚੰਡੀਗੜ੍ਹ, 4 ਅਗਸਤ 2026 (ਸੰਜੀਵ ਸ਼ਰਮਾ) : ਹਰਿਆਣਾ ਸਰਕਾਰ ਵੱਲੋਂ 9 ਤੋਂ 17 ਅਗਸਤ ਤੱਕ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਤਿਰੰਗਾ ਯਾਤਰਾਵਾਂ ਅਤੇ ਦੇਸ਼ਭਗਤੀ ਨਾਲ ਸਬੰਧਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਵਿੱਚ ਵੀ ਵਿਸ਼ੇਸ਼ ਗਤੀਵਿਧੀਆਂ ਆਯੋਜਿਤ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਦੇਸ਼ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਰਾਸ਼ਟਰੀ ਮੁੱਲਾਂ ਨਾਲ ਜੋੜਨ ਲਈ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਅਤੇ ਵੰਡ ਵਿਭੀਸ਼ਿਕਾ ਸਮ੍ਰਿਤੀ ਦਿਵਸ ਨਾਲ ਸਬੰਧਤ ਸਮਾਗਮ ਵੀ ਕਰਵਾਏ ਜਾਣਗੇ। ਸੈਣੀ ਨੇ ਖੇਡਾਂ ਵਿੱਚ ਹਰਿਆਣਾ ਦੇ ਖਿਡਾਰੀਆਂ ਦੀਆਂ ਪ੍ਰਾਪਤੀਆਂ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ‘ਤੇ ਜਿੱਤੇ ਗਏ ਤਗਮੇ ਸੂਬੇ ਲਈ ਮਾਣ ਵਾਲੀ ਗੱਲ ਹਨ।

Exit mobile version