Home ਪਟਿਆਲਾ ਅਪਡੇਟ ਪੰਜਾਬ ਭਰ ਵਿੱਚ ਟੌਲ ਪਲਾਜ਼ੇ ਮੁਫ਼ਤ, ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਰੋਸ

ਪੰਜਾਬ ਭਰ ਵਿੱਚ ਟੌਲ ਪਲਾਜ਼ੇ ਮੁਫ਼ਤ, ਕਿਸਾਨਾਂ ਦਾ ਸਰਕਾਰ ਖ਼ਿਲਾਫ਼ ਰੋਸ

0

ਪਟਿਆਲਾ, 14 ਜੁਲਾਈ (ਦੀਪਕ ਦੱਤਾ):ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ/ਡੱਲੇਵਾਲ) ਦੇ ਸੱਦੇ ’ਤੇ ਕਿਸਾਨਾਂ ਨੇ ਵੱਖ-ਵੱਖ ਟੌਲ ਪਲਾਜ਼ਿਆਂ ਨੂੰ ਕੁਝ ਘੰਟਿਆਂ ਲਈ ਪਰਚੀ ਮੁਕਤ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇ ਇਸ ਪ੍ਰੋਗਰਾਮ ਦੌਰਾਨ ਅਜ਼ੀਜ਼ਪੁਰ ਅਤੇ ਧਰੇੜੀ ਜੱਟਾਂ ਟੌਲ ਪਲਾਜ਼ਿਆਂ ’ਤੇ ਧਰਨੇ ਲਗਾਏ ਗਏ ਅਤੇ ਵਾਹਨਾਂ ਨੂੰ ਬਿਨਾਂ ਟੌਲ ਦੇ ਲੰਘਾਇਆ ਗਿਆ।

ਕਿਸਾਨ ਆਗੂਆਂ ਨੇ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਲੈਂਡ ਮਾਰਗੇਜ ਅਤੇ ਪੀਏਡੀਬੀ ਬੈਂਕਾਂ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਉਠਾਈ ਗਈ।

ਧਰਨਿਆਂ ਦੌਰਾਨ ਕਿਸਾਨਾਂ ਨੇ ਕਰਜ਼ੇਦਾਰ ਕਿਸਾਨਾਂ ਲਈ ਇੱਕ ਵਾਰ ਨਿਪਟਾਰਾ ਯੋਜਨਾ ਲਾਗੂ ਕਰਨ ਅਤੇ ਪ੍ਰਸਤਾਵਿਤ ਯੂਐਸ-ਇੰਡੀਆ ਵਪਾਰ ਸਮਝੌਤੇ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ। ਆਗੂਆਂ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰਹੇਗਾ।

 

Exit mobile version