Homeਪੰਜਾਬਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਕੁੱਲ ਬਕਾਇਆ 32,418 ਕਰੋੜ ਰੁਪਏ, ਹਾਈ ਕੋਰਟ...

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਕੁੱਲ ਬਕਾਇਆ 32,418 ਕਰੋੜ ਰੁਪਏ, ਹਾਈ ਕੋਰਟ ਵਿੱਚ ਮੁੱਖ ਸਕੱਤਰ ਨੇ ਦਿੱਤੀ ਜਾਣਕਾਰੀ

Punjab Government Informs High Court That Employees' Total Pending Dues Stand at Rs 32,418 Crore, Including Rs 22,828 Crore in DA Arrears.

ਡੀਏ ਦੇ ਬਕਾਏ ਦੀ ਦੇਣਦਾਰੀ 22,828 ਕਰੋੜ ਰੁਪਏ ਦੱਸੀ; ਕੇਂਦਰ ਦੇ ਬਰਾਬਰ ਮਹਿੰਗਾਈ ਭੱਤਾ ਦੇਣ ਨਾਲ ਸਾਲਾਨਾ 4,712 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ

ਚੰਡੀਗੜ੍ਹ, 3 ਨਵੰਬਰ, 2026 (ਛਤਰਪਾਲ ਸਿੰਘ ) : ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਕੁੱਲ ਬਕਾਇਆ 32,418 ਕਰੋੜ ਰੁਪਏ ਤੱਕ ਪਹੁੰਚ ਗਏ ਹਨ। ਇਸ ਵਿੱਚ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਦੇਣਦਾਰੀ 22,828 ਕਰੋੜ ਰੁਪਏ ਦੱਸੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਿੱਤੀ ਗਈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਡੀਏ ਦੇ ਇਹ ਬਕਾਏ 1 ਜੁਲਾਈ, 2021 ਤੋਂ 30 ਸਤੰਬਰ, 2026 ਤੱਕ ਦੀ ਮਿਆਦ ਨਾਲ ਸਬੰਧਤ ਹਨ। ਮੁੱਖ ਸਕੱਤਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਵੱਲੋਂ ਨਿਰਧਾਰਤ ਦਰਾਂ ਅਨੁਸਾਰ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ ਤਾਂ ਸਰਕਾਰ ’ਤੇ ਹਰ ਸਾਲ ਲਗਭਗ 4,712 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।

ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਾਲ 2025-26 ਦੇ ਸੋਧੇ ਹੋਏ ਅਨੁਮਾਨਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਤਨਖ਼ਾਹਾਂ ਅਤੇ ਪੈਨਸ਼ਨਾਂ ’ਤੇ ਸਾਲਾਨਾ ਲਗਭਗ 58,064 ਕਰੋੜ ਰੁਪਏ ਖਰਚ ਕੀਤੇ ਜਾਂਦੇ ਹਨ। ਮਹਿੰਗਾਈ ਭੱਤੇ ਸਬੰਧੀ ਅਦਾਲਤੀ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਮੁੱਖ ਸਕੱਤਰ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਕਰਨ ਲਈ 18 ਸਤੰਬਰ ਨੂੰ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਵਿੱਚ 8 ਫ਼ੀਸਦੀ ਅੰਕਾਂ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਇਸ ਜਾਣਕਾਰੀ ਨਾਲ ਪੰਜਾਬ ਸਰਕਾਰ ਦੇ ਸਾਹਮਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਦੀ ਅਦਾਇਗੀ ਅਤੇ ਵਧ ਰਹੀ ਵਿੱਤੀ ਦੇਣਦਾਰੀ ਦਾ ਮੁੱਦਾ ਮੁੜ ਚਰਚਾ ਵਿੱਚ ਆ ਗਿਆ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments