Homeਪੰਜਾਬਰੋਜ਼ੀ-ਰੋਟੀ ਦੀ ਭਾਲ 'ਚ ਜਰਮਨੀ ਗਏ ਪੰਜਾਬੀ ਗੱਭਰੂ ਨਾਲ ਵਾਪਰਿਆ ਭਾਣਾ; ਝੀਲ...

ਰੋਜ਼ੀ-ਰੋਟੀ ਦੀ ਭਾਲ ‘ਚ ਜਰਮਨੀ ਗਏ ਪੰਜਾਬੀ ਗੱਭਰੂ ਨਾਲ ਵਾਪਰਿਆ ਭਾਣਾ; ਝੀਲ ‘ਚ ਡੁੱਬਣ ਕਾਰਨ 17 ਸਾਲਾ ਨੌਜਵਾਨ ਦੀ ਮੌਤ

ਪੰਜਾਬ, 4ਜੁਲਾਈ (ਛਤਰਪਾਲ ਸਿੰਘ): ਪੰਜਾਬ ਦੇ ਬੁੱਢਾ ਠੇਹ (ਬਿਆਸ ਨੇੜੇ) ਪਿੰਡ ਦੇ 17 ਸਾਲਾ ਨੌਜਵਾਨ ਦੀ ਜਰਮਨੀ ਵਿੱਚ ਇੱਕ ਝੀਲ ਵਿੱਚ ਡੁੱਬਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕਰੀਬ ਇੱਕ ਸਾਲ ਪਹਿਲਾਂ ਆਪਣੇ ਪਿਤਾ ਕੁਲਦੀਪ ਸਿੰਘ ਢਿੱਲੋਂ ਨੂੰ ਮਿਲਣ ਲਈ ਜਰਮਨੀ ਗਿਆ ਸੀ। ਕੁਲਦੀਪ ਸਿੰਘ ਪਿਛਲੇ ਸੱਤ ਸਾਲਾਂ ਤੋਂ ਜਰਮਨੀ ਵਿੱਚ ਕੰਮ ਕਰ ਰਹੇ ਹਨ।

ਪਰਿਵਾਰ ਅਨੁਸਾਰ ਇਹ ਹਾਦਸਾ 30 ਜੂਨ ਨੂੰ ਵਾਪਰਿਆ, ਜਦੋਂ ਹਰਸ਼ਪ੍ਰੀਤ ਆਪਣੇ ਦੋਸਤਾਂ ਨਾਲ ਇੱਕ ਝੀਲ ‘ਤੇ ਗਿਆ ਹੋਇਆ ਸੀ। ਝੀਲ ਵਿੱਚ ਨਹਾਉਂਦੇ ਸਮੇਂ ਉਹ ਪਾਣੀ ਵਿੱਚ ਡੁੱਬ ਗਿਆ।

ਪਰਿਵਾਰ ਨੇ ਦੱਸਿਆ ਕਿ ਹਰਸ਼ਪ੍ਰੀਤ ਦੇ ਦੋਸਤਾਂ ਅਤੇ ਬਚਾਅ ਟੀਮਾਂ ਨੇ ਕਾਫ਼ੀ ਸਮੇਂ ਤੱਕ ਉਸ ਦੀ ਭਾਲ ਕੀਤੀ, ਜਿਸ ਤੋਂ ਬਾਅਦ ਉਸ ਦੀ ਲਾਸ਼ ਝੀਲ ਵਿੱਚੋਂ ਬਰਾਮਦ ਕੀਤੀ ਗਈ।

ਇਸ ਦੁਖਦਾਈ ਘਟਨਾ ਦੀ ਖ਼ਬਰ ਨਾਲ ਉਸ ਦੇ ਜੱਦੀ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਹਰਸ਼ਪ੍ਰੀਤ ਨੇ ਹਾਲ ਹੀ ਵਿੱਚ ਦਸਵੀਂ ਜਮਾਤ ਪਾਸ ਕੀਤੀ ਸੀ ਅਤੇ ਉਹ ਆਪਣੀ ਭੈਣ ਦਾ ਇਕਲੌਤਾ ਭਰਾ ਸੀ।

ਹਰਸ਼ਪ੍ਰੀਤ ਦੀ ਮਾਤਾ ਅਤੇ ਭੈਣ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਹਰਸ਼ਪ੍ਰੀਤ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਪੰਜਾਬ ਲਿਆਉਣ ਲਈ ਲੋੜੀਂਦੀ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਪਿੰਡ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments