Homeਸੰਸਾਰਪਾਕਿਸਤਾਨ ਦੀ ਸੈਫੁੱਲਾ ਝੀਲ 'ਚ ਦਰਦਨਾਕ ਹਾਦਸਾ

ਪਾਕਿਸਤਾਨ ਦੀ ਸੈਫੁੱਲਾ ਝੀਲ ‘ਚ ਦਰਦਨਾਕ ਹਾਦਸਾ

ਕਿਸ਼ਤੀ ਪਲਟਣ ਨਾਲ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪੇਸ਼ਾਵਰ, 2 ਜੁਲਾਈ: (ਛਤਰਪਾਲ ਸਿੰਘ): ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਸੈਰ-ਸਪਾਟਾ ਸਥਾਨ ਸੈਫੁੱਲਾ ਝੀਲ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਸੈਰ ਲਈ ਗਈ ਇੱਕ ਕਿਸ਼ਤੀ ਪਲਟਣ ਕਾਰਨ ਇੱਕੋ ਪਰਿਵਾਰ ਦੇ ਘੱਟੋ-ਘੱਟ ਛੇ ਮੈਂਬਰਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਅਜੇ ਵੀ ਲਾਪਤਾ ਹਨ।

ਇਹ ਹਾਦਸਾ ਸਵਾਤ ਜ਼ਿਲ੍ਹੇ ਦੀ ਕਲਾਮ ਘਾਟੀ ਵਿੱਚ ਸਥਿਤ ਸੈਫੁੱਲਾ ਝੀਲ ਵਿੱਚ ਉਸ ਵੇਲੇ ਵਾਪਰਿਆ ਜਦੋਂ ਇੱਕ ਪਰਿਵਾਰ ਦੇ ਨੌਂ ਮੈਂਬਰ ਕਿਸ਼ਤੀ ਰਾਹੀਂ ਝੀਲ ਦੀ ਸੈਰ ਕਰ ਰਹੇ ਸਨ। ਅਚਾਨਕ ਕਿਸ਼ਤੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਾਣੀ ਵਿੱਚ ਪਲਟ ਗਈ।

ਘਟਨਾ ਦੀ ਸੂਚਨਾ ਮਿਲਦੇ ਹੀ ਰੈਸਕਿਊ 1122 ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ। ਬਚਾਅ ਦਲ ਨੇ ਮਹੋਦੰਦ ਇਲਾਕੇ ਨੇੜੇ ਝੀਲ ਵਿੱਚੋਂ ਛੇ ਲਾਸ਼ਾਂ ਬਰਾਮਦ ਕਰ ਲਈਆਂ ਹਨ, ਜਦਕਿ ਲਾਪਤਾ ਤਿੰਨ ਵਿਅਕਤੀਆਂ ਦੀ ਭਾਲ ਲਈ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ।

ਅਧਿਕਾਰੀਆਂ ਅਨੁਸਾਰ ਮ੍ਰਿਤਕ ਸਾਰੇ ਪਾਕਿਸਤਾਨ ਦੇ ਪੰਜਾਬ ਸੂਬੇ ਨਾਲ ਸਬੰਧਤ ਇੱਕੋ ਪਰਿਵਾਰ ਦੇ ਮੈਂਬਰ ਸਨ। ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਖੈਬਰ ਪਖਤੂਨਖਵਾ ਸਰਕਾਰ ਨੇ ਵੀ ਇਸ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਿਤ ਵਿਭਾਗਾਂ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਪ੍ਰਸ਼ਾਸਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਜਾਂਚ ਵਿੱਚ ਕਿਸੇ ਦੀ ਲਾਪਰਵਾਹੀ ਜਾਂ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

RELATED ARTICLES
- Advertisment -
Google search engine
Google search engine
Google search engine

Most Popular

Recent Comments