Homeਪਟਿਆਲਾ ਅਪਡੇਟਪਟਿਆਲਾ ਦੇ ਪਸ਼ੂਰਾਮ ਚੌਂਕ ਨੇੜੇ ਦਰਦਨਾਕ ਸੜਕ ਹਾਦਸਾ, ਟਰੱਕ ਦੀ ਫੇਟ ਨਾਲ...

ਪਟਿਆਲਾ ਦੇ ਪਸ਼ੂਰਾਮ ਚੌਂਕ ਨੇੜੇ ਦਰਦਨਾਕ ਸੜਕ ਹਾਦਸਾ, ਟਰੱਕ ਦੀ ਫੇਟ ਨਾਲ ਵਿਅਕਤੀ ਦੀ ਮੌਤ

Patiala Road Accident: One Person Dies After Being Hit by a Truck Near Pashuram Chowk

ਪਟਿਆਲਾ, 5 ਅਕਤੂਬਰ, 2026 (ਬਲਜੀਤ ਸਰਨਾ) : ਪਟਿਆਲਾ ਦੇ ਪਸ਼ੂਰਾਮ ਚੌਂਕ, ਬੱਸ ਸਟੈਂਡ ਨੇੜੇ ਸੋਮਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਟਰੱਕ ਦੀ ਫੇਟ ਵੱਜਣ ਕਾਰਨ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਪਸ਼ੂਰਾਮ ਚੌਂਕ ਨੇੜੇ ਇੱਕ ਟਰੱਕ ਨੇ ਇੱਕ ਵਿਅਕਤੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਰਾਜਿੰਦਰਾ ਹਸਪਤਾਲ ਭੇਜ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸੇ ਸਬੰਧੀ ਪੁਲਿਸ ਵੱਲੋਂ ਪਸ਼ੂਰਾਮ ਚੌਂਕ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਫਰਾਰ ਹੋਏ ਟਰੱਕ ਅਤੇ ਉਸ ਦੇ ਚਾਲਕ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਫਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ। ਹਾਦਸਾ ਕਿਵੇਂ ਵਾਪਰਿਆ ਅਤੇ ਇਸ ਦੇ ਪਿੱਛੇ ਕੀ ਕਾਰਨ ਸਨ, ਇਸ ਸਬੰਧੀ ਪੁਲਿਸ ਦੀ ਜਾਂਚ ਜਾਰੀ ਹੈ।

 

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments