Homeਪੰਜਾਬਜ਼ਿਲ੍ਹਾ ਸੰਗਰੂਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀਆਂ...

ਜ਼ਿਲ੍ਹਾ ਸੰਗਰੂਰ ਵਿੱਚ ਜਨਗਣਨਾ-2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਮੁਕੰਮਲ

Census-2027: Training of Enumerators and Supervisors for Second Phase Completed in Sangrur

ਸੰਗਰੂਰ, 01 ਨਵੰਬਰ, 2026 (ਗੁਰਮੀਤ ਸਿੰਘ ਤੁੰਗ ) : ਜਨਗਣਨਾ-2027 ਦੇ ਦੂਜੇ ਪੜਾਅ (Population Enumeration) ਨੂੰ ਸੁਚਾਰੂ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਸੰਗਰੂਰ ਵਿੱਚ ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਸਾਰੇ ਸੈਂਸਸ ਚਾਰਜਾਂ ਵਿੱਚ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦੀਆਂ ਸਿਖਲਾਈਆਂ ਸਫ਼ਲਤਾਪੂਰਵਕ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਸਿਖਲਾਈਆਂ ਮਿਤੀ 05 ਅਕਤੂਬਰ, 2026 ਨੂੰ ਸ਼ੁਰੂ ਹੋਈਆਂ ਸਨ ਅਤੇ ਮਿਤੀ 31 ਅਕਤੂਬਰ, 2026 ਨੂੰ ਸੰਪੰਨ ਹੋਈਆਂ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 17 ਸੈਂਸਸ ਚਾਰਜ ਹਨ, ਜਿਨ੍ਹਾਂ ਵਿੱਚ 10 ਸ਼ਹਿਰੀ ਅਤੇ 7 ਪੇਂਡੂ ਚਾਰਜ ਸ਼ਾਮਲ ਹਨ। ਸਿਖਲਾਈਆਂ ਦੌਰਾਨ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਦੂਜੇ ਪੜਾਅ ਨਾਲ ਸਬੰਧਤ ਵੱਖ-ਵੱਖ ਪ੍ਰਕਿਰਿਆਵਾਂ, ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਤੇ ਕੰਮ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
 ਪ੍ਰਿੰਸੀਪਲ ਸੈਂਸਸ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਸਿਖਲਾਈਆਂ ਦੇ ਮੁਕੰਮਲ ਹੋਣ ਨਾਲ ਜ਼ਿਲ੍ਹੇ ਵਿੱਚ ਜਨਗਣਨਾ ਦੇ ਅਗਲੇ ਪੜਾਅ ਦੀਆਂ ਤਿਆਰੀਆਂ ਨੂੰ ਹੋਰ ਮਜ਼ਬੂਤੀ ਮਿਲੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments