Home ਹਰਿਆਣਾ ਹਰਿਆਣਾ ਵਿੱਚ ਇੱਕ ਆਈ.ਏ.ਐੱਸ. ਅਤੇ ਇੱਕ ਐੱਚ.ਸੀ.ਐੱਸ. ਅਧਿਕਾਰੀ ਦਾ ਤਬਾਦਲਾ

ਹਰਿਆਣਾ ਵਿੱਚ ਇੱਕ ਆਈ.ਏ.ਐੱਸ. ਅਤੇ ਇੱਕ ਐੱਚ.ਸੀ.ਐੱਸ. ਅਧਿਕਾਰੀ ਦਾ ਤਬਾਦਲਾ

Haryana Government Transfers One IAS and One HCS Officer; Ankit Kumar Chauksey Posted in Jhajjar and Jag Niwas in Panipat.

0

ਹਰਿਆਣਾ, 18 ਨਵੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਇੱਕ ਆਈ.ਏ.ਐੱਸ. ਅਤੇ ਇੱਕ ਐੱਚ.ਸੀ.ਐੱਸ. ਅਧਿਕਾਰੀ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਆਈ.ਏ.ਐੱਸ. ਅਧਿਕਾਰੀ ਸ੍ਰੀ ਅੰਕਿਤ ਕੁਮਾਰ ਚੌਕਸੇ, ਜੋ ਇਸ ਸਮੇਂ ਪਾਣੀਪਤ ਵਿਖੇ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਧਿਕਾਰੀ ਵਜੋਂ ਤਾਇਨਾਤ ਸਨ, ਨੂੰ ਹੁਣ ਝੱਜਰ ਵਿਖੇ ਇਸੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਐੱਚ.ਸੀ.ਐੱਸ. ਅਧਿਕਾਰੀ ਸ੍ਰੀ ਜਗ ਨਿਵਾਸ, ਜੋ ਝੱਜਰ ਵਿਖੇ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਧਿਕਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪਾਣੀਪਤ ਵਿਖੇ ਇਸੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

 

Exit mobile version