ਹਰਿਆਣਾ, 18 ਨਵੰਬਰ 2026 (ਸੰਜੀਵ ਸ਼ਰਮਾ): ਹਰਿਆਣਾ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਨਾਲ ਇੱਕ ਆਈ.ਏ.ਐੱਸ. ਅਤੇ ਇੱਕ ਐੱਚ.ਸੀ.ਐੱਸ. ਅਧਿਕਾਰੀ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ, ਆਈ.ਏ.ਐੱਸ. ਅਧਿਕਾਰੀ ਸ੍ਰੀ ਅੰਕਿਤ ਕੁਮਾਰ ਚੌਕਸੇ, ਜੋ ਇਸ ਸਮੇਂ ਪਾਣੀਪਤ ਵਿਖੇ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਧਿਕਾਰੀ ਵਜੋਂ ਤਾਇਨਾਤ ਸਨ, ਨੂੰ ਹੁਣ ਝੱਜਰ ਵਿਖੇ ਇਸੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਐੱਚ.ਸੀ.ਐੱਸ. ਅਧਿਕਾਰੀ ਸ੍ਰੀ ਜਗ ਨਿਵਾਸ, ਜੋ ਝੱਜਰ ਵਿਖੇ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਧਿਕਾਰੀ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪਾਣੀਪਤ ਵਿਖੇ ਇਸੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।






