Homeਹਰਿਆਣਾਹਰਿਆਣਾ ਵਿੱਚ ਇੱਕ ਆਈਏਐਸ, ਇੱਕ ਐਚਸੀਐਸ ਅਧਿਕਾਰੀ ਦਾ ਤਬਾਦਲਾ

ਹਰਿਆਣਾ ਵਿੱਚ ਇੱਕ ਆਈਏਐਸ, ਇੱਕ ਐਚਸੀਐਸ ਅਧਿਕਾਰੀ ਦਾ ਤਬਾਦਲਾ

ਜੈਦੀਪ ਕੁਮਾਰ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ, ਵਿਰਾਟ ਹੁਣ ਸਿਰਫ਼ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਦੇ ਓਐਸਡੀ ਵਜੋਂ ਨਿਭਾਉਣਗੇ ਸੇਵਾਵਾਂ

ਚੰਡੀਗੜ੍ਹ, 7 ਜੁਲਾਈ: (ਸੰਜੀਵ ਸ਼ਰਮਾ):
ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇੱਕ ਆਈਏਐਸ ਅਤੇ ਇੱਕ ਐਚਸੀਐਸ ਅਧਿਕਾਰੀ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਆਦੇਸ਼ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ, ਜੈਦੀਪ ਕੁਮਾਰ, ਜੋ ਇਸ ਵੇਲੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਵਿੱਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ, ਨੂੰ ਫੌਜੀ ਅਤੇ ਨੀਮ-ਫੌਜੀ ਭਲਾਈ ਵਿਭਾਗ ਦਾ ਡਾਇਰੈਕਟਰ ਅਤੇ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

ਇਸੇ ਤਰ੍ਹਾਂ, ਵਿਰਾਟ ਨੂੰ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਨਾਗਰਿਕ ਸਰੋਤ ਸੂਚਨਾ ਅਧਿਕਾਰੀ, ਅੰਬਾਲਾ ਅਤੇ ਏਪੀਜੇਡ, ਅੰਬਾਲਾ ਦੇ ਵਿਸ਼ੇਸ਼ ਅਧਿਕਾਰੀ ਦੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਹੁਣ ਉਹ ਕੇਵਲ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਦੇ ਓਐਸਡੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।

ਹਰਿਆਣਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਨਿਯੁਕਤੀਆਂ ਅਤੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments