Homeਸੰਸਾਰਟਰੰਪ ਨੇ SAVE Act ਲਈ ਭਾਰਤ ਦੀ ਚੋਣ ਪ੍ਰਣਾਲੀ ਦਾ ਦਿੱਤਾ ਹਵਾਲਾ

ਟਰੰਪ ਨੇ SAVE Act ਲਈ ਭਾਰਤ ਦੀ ਚੋਣ ਪ੍ਰਣਾਲੀ ਦਾ ਦਿੱਤਾ ਹਵਾਲਾ

Donald Trump invokes India’s voter ID system while urging Congress to pass the SAVE America Act.

ਵਾਸ਼ਿੰਗਟਨ, 18 ਅਗਸਤ 2026 (ਹਰਸ਼ਪ੍ਰੀਤ ਕੌਰ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ‘SAVE America Act’ ਪਾਸ ਕਰਵਾਉਣ ਦੀ ਆਪਣੀ ਮੰਗ ਮੁੜ ਦੁਹਰਾਈ ਹੈ। ਇਸ ਵਾਰ ਉਨ੍ਹਾਂ ਨੇ ਭਾਰਤ ਦੀ ਚੋਣ ਪ੍ਰਣਾਲੀ ਅਤੇ ਵੋਟਰ ਪਛਾਣ ਦਸਤਾਵੇਜ਼ਾਂ ਦੀ ਲਾਜ਼ਮੀ ਸ਼ਰਤ ਦਾ ਹਵਾਲਾ ਦਿੰਦਿਆਂ ਅਮਰੀਕਾ ਵਿੱਚ ਚੋਣਾਂ ਦੌਰਾਨ ਵੋਟਰ ਆਈਡੀ ਦੀ ਲੋੜ ’ਤੇ ਜ਼ੋਰ ਦਿੱਤਾ। ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘Truth Social’ ’ਤੇ ਲਿਖਿਆ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਅਮਰੀਕੀ ਪ੍ਰਸ਼ਾਸਨ ਨੂੰ ਸਵਾਲ ਕੀਤਾ ਸੀ ਕਿ ਵੈਧ ਫੋਟੋ ਆਈਡੀ ਤੋਂ ਬਿਨਾਂ ਅਮਰੀਕਾ ਵਿੱਚ ਚੋਣਾਂ ਕਿਵੇਂ ਕਰਵਾਈਆਂ ਜਾ ਸਕਦੀਆਂ ਹਨ। ਭਾਰਤ ਦੀਆਂ ਪਿਛਲੀਆਂ ਲੋਕ ਸਭਾ ਚੋਣਾਂ ਦਾ ਹਵਾਲਾ ਦਿੰਦਿਆਂ ਟਰੰਪ ਨੇ ਕਿਹਾ ਕਿ ਭਾਰਤ ਵਿੱਚ ਲਗਭਗ 64.6 ਕਰੋੜ ਵੋਟਰਾਂ ਨੇ ਵੋਟ ਪਾਈ ਅਤੇ ਇੱਕ ਫੀਸਦੀ ਤੋਂ ਵੀ ਘੱਟ ਵੋਟਾਂ ਡਾਕ ਰਾਹੀਂ ਪਈਆਂ। ਉਨ੍ਹਾਂ ਦਾਅਵਾ ਕੀਤਾ ਕਿ ਹਰ ਵੋਟਰ ਲਈ ਵੈਧ ਫੋਟੋ ਪਛਾਣ ਦਸਤਾਵੇਜ਼ ਦੀ ਲੋੜ ਹੁੰਦੀ ਹੈ।

ਟਰੰਪ ਨੇ ਕਾਂਗਰਸ ਤੋਂ ‘SAVE America Act’ ਨੂੰ ਜਲਦ ਪਾਸ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਮਰੀਕੀ ਚੋਣਾਂ ਵਿੱਚ ਸਿਰਫ਼ ਅਮਰੀਕੀ ਨਾਗਰਿਕਾਂ ਨੂੰ ਹੀ ਫੈਸਲਾ ਕਰਨ ਦਾ ਅਧਿਕਾਰ ਹੋਣਾ ਚਾਹੀਦਾ ਹੈ। ਵ੍ਹਾਈਟ ਹਾਊਸ ਮੁਤਾਬਕ ਇਸ ਪ੍ਰਸਤਾਵਿਤ ਕਾਨੂੰਨ ਦਾ ਮਕਸਦ ਸੰਘੀ ਚੋਣਾਂ ਵਿੱਚ ਸਿਰਫ਼ ਅਮਰੀਕੀ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ। ਬਿੱਲ ਤਹਿਤ ਵੋਟਰ ਵਜੋਂ ਰਜਿਸਟ੍ਰੇਸ਼ਨ ਲਈ ਵੈਧ ਪਛਾਣ ਅਤੇ ਨਾਗਰਿਕਤਾ ਦਾ ਸਬੂਤ ਦੇਣਾ ਲਾਜ਼ਮੀ ਬਣਾਉਣ ਦੀ ਤਜਵੀਜ਼ ਹੈ। ਪ੍ਰਸਤਾਵ ਵਿੱਚ ਡਾਕ ਰਾਹੀਂ ਵੋਟਿੰਗ ’ਤੇ ਵੀ ਕੁਝ ਪਾਬੰਦੀਆਂ ਦੀ ਗੱਲ ਕੀਤੀ ਗਈ ਹੈ। ਵ੍ਹਾਈਟ ਹਾਊਸ ਅਨੁਸਾਰ ਬਿਮਾਰੀ, ਅਪਾਹਜਤਾ, ਫੌਜੀ ਸੇਵਾ ਜਾਂ ਯਾਤਰਾ ਵਰਗੀਆਂ ਵਿਸ਼ੇਸ਼ ਸਥਿਤੀਆਂ ਵਿੱਚ ਹੀ ਮੇਲ-ਇਨ ਬੈਲਟ ਦੀ ਇਜਾਜ਼ਤ ਦੇਣ ਦਾ ਪ੍ਰਸਤਾਵ ਹੈ। ਇਸ ਤੋਂ ਇਲਾਵਾ ਸੂਬਿਆਂ ਨੂੰ ਵੋਟਰ ਸੂਚੀਆਂ ਵਿੱਚੋਂ ਗੈਰ-ਨਾਗਰਿਕਾਂ ਦੇ ਨਾਮ ਹਟਾਉਣ ਲਈ ਵੀ ਨਿਰਦੇਸ਼ ਦੇਣ ਦੀ ਤਜਵੀਜ਼ ਹੈ।

ਵ੍ਹਾਈਟ ਹਾਊਸ ਨੇ ਭਾਰਤ ਅਤੇ ਬ੍ਰਾਜ਼ੀਲ ਦੀਆਂ ਚੋਣ ਪ੍ਰਣਾਲੀਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਦੋਵੇਂ ਦੇਸ਼ ਵੋਟਰ ਪਛਾਣ ਨੂੰ ਬਾਇਓਮੈਟ੍ਰਿਕ ਡੇਟਾਬੇਸ ਨਾਲ ਜੋੜਦੇ ਹਨ, ਜਦਕਿ ਅਮਰੀਕਾ ਵਿੱਚ ਨਾਗਰਿਕਤਾ ਲਈ ਸਵੈ-ਪ੍ਰਮਾਣੀਕਰਨ ’ਤੇ ਵਧੇਰੇ ਨਿਰਭਰਤਾ ਹੈ। ‘SAVE America Act’ ਨਾਲ ਸਬੰਧਤ ਬਿੱਲ 29 ਜਨਵਰੀ ਨੂੰ ਪੇਸ਼ ਕੀਤਾ ਗਿਆ ਸੀ ਅਤੇ ਹੁਣ ਟਰੰਪ ਨੇ ਇਸ ਨੂੰ ਪਾਸ ਕਰਨ ਲਈ ਕਾਂਗਰਸ ’ਤੇ ਮੁੜ ਦਬਾਅ ਬਣਾਇਆ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments