Homeਸੰਸਾਰਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ 'ਤੇ ਜਾਰੀ ਕੀਤੇ ਨਵੇਂ ਆਦੇਸ਼

ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ ‘ਤੇ ਜਾਰੀ ਕੀਤੇ ਨਵੇਂ ਆਦੇਸ਼

President Donald Trump signs executive orders targeting birthright citizenship and birth tourism in the United States.

ਵਾਸ਼ਿੰਗਟਨ, 7 ਅਗਸਤ, 2026 (ਕਾਜਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜਨਮ ਅਧਿਕਾਰ ਨਾਗਰਿਕਤਾ (Birthright Citizenship) ਅਤੇ ‘ਬਰਥ ਟੂਰਿਜ਼ਮ’ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋ ਨਵੇਂ ਐਗਜ਼ਿਕਿਊਟਿਵ ਆਰਡਰ ਜਾਰੀ ਕੀਤੇ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਅਮਰੀਕੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਕਥਿਤ ਦੁਰਵਰਤੋਂ ਨੂੰ ਰੋਕਣ ਲਈ ਹੁਣ ਹੋਰ ਸਖ਼ਤ ਕਦਮ ਚੁੱਕੇਗਾ। ਓਵਲ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਜਨਮ ਅਧਿਕਾਰ ਨਾਗਰਿਕਤਾ ਨੂੰ ਲੈ ਕੇ ਸੁਪਰੀਮ ਕੋਰਟ ਦੇ ਹਾਲੀਆ ਫ਼ੈਸਲੇ ਨਾਲ ਉਹ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਕਾਨੂੰਨੀ ਦਾਇਰੇ ਵਿੱਚ ਰਹਿੰਦਿਆਂ ਨਵੀਆਂ ਵਿਵਸਥਾਵਾਂ ਲਾਗੂ ਕਰ ਰਹੀ ਹੈ ਤਾਂ ਜੋ ਨਾਗਰਿਕਤਾ ਨਾਲ ਜੁੜੇ ਨਿਯਮਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਵਾਈਟ ਹਾਊਸ ਮੁਤਾਬਕ ਪਹਿਲੇ ਐਗਜ਼ਿਕਿਊਟਿਵ ਆਰਡਰ ਵਿੱਚ ਵਿਦੇਸ਼ੀ ਨਾਗਰਿਕਾਂ ਦੇ ਕੁਝ ਖ਼ਾਸ ਵਰਗਾਂ ਦੇ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਤੋਂ ਬਾਹਰ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਇਹ ਸ਼੍ਰੇਣੀਆਂ ਸੁਪਰੀਮ ਕੋਰਟ ਵੱਲੋਂ ਮੰਨੀਆਂ ਗਈਆਂ ਇਤਿਹਾਸਕ ਛੋਟਾਂ ਦੇ ਅਧਾਰ ‘ਤੇ ਤੈਅ ਕੀਤੀਆਂ ਗਈਆਂ ਹਨ। ਦੂਜੇ ਆਰਡਰ ਤਹਿਤ ਵਿਦੇਸ਼ ਮੰਤਰਾਲੇ ਅਤੇ ਹੋਮਲੈਂਡ ਸੁਰੱਖਿਆ ਵਿਭਾਗ ਨੂੰ ‘ਬਰਥ ਟੂਰਿਜ਼ਮ’ ਰੋਕਣ ਲਈ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਪ੍ਰਥਾ ਤਹਿਤ ਕੁਝ ਵਿਦੇਸ਼ੀ ਨਾਗਰਿਕ ਅਮਰੀਕਾ ਵਿੱਚ ਬੱਚੇ ਨੂੰ ਜਨਮ ਦੇਣ ਲਈ ਯਾਤਰਾ ਕਰਦੇ ਹਨ ਤਾਂ ਜੋ ਉਸ ਨੂੰ ਆਪਣੇ ਆਪ ਅਮਰੀਕੀ ਨਾਗਰਿਕਤਾ ਮਿਲ ਸਕੇ।

ਵਾਈਟ ਹਾਊਸ ਦੇ ਸੀਨੀਅਰ ਸਲਾਹਕਾਰ ਸਟੀਫ਼ਨ ਮਿਲਰ ਨੇ ਕਿਹਾ ਕਿ ਇਹ ਕਦਮ ਅਮਰੀਕੀ ਸੰਵਿਧਾਨ ਦੇ 14ਵੇਂ ਸੋਧ ਦੀ ਮੂਲ ਭਾਵਨਾ ਦੇ ਅਨੁਕੂਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਵਾਰ ਅਮਰੀਕਾ ਵਿੱਚ ‘ਬਰਥ ਟੂਰਿਜ਼ਮ’ ਨੂੰ ਰੋਕਣ ਲਈ ਸਪੱਸ਼ਟ ਪ੍ਰਬੰਧ ਕੀਤੇ ਗਏ ਹਨ, ਜਿਸ ਨਾਲ ਨਾਗਰਿਕਤਾ ਪ੍ਰਣਾਲੀ ਦੀ ਦੁਰਵਰਤੋਂ ‘ਤੇ ਰੋਕ ਲੱਗੇਗੀ। ਹਾਲਾਂਕਿ ਇਹ ਫ਼ੈਸਲੇ ਉਸ ਸਮੇਂ ਆਏ ਹਨ ਜਦੋਂ ਅਮਰੀਕੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਆਪਣੇ ਇੱਕ ਫ਼ੈਸਲੇ ਵਿੱਚ ਦੁਹਰਾਇਆ ਸੀ ਕਿ ਅਮਰੀਕਾ ਵਿੱਚ ਜਨਮੇ ਬੱਚਿਆਂ ਨੂੰ, ਭਾਵੇਂ ਉਨ੍ਹਾਂ ਦੇ ਮਾਪੇ ਗੈਰ-ਕਾਨੂੰਨੀ ਜਾਂ ਅਸਥਾਈ ਤੌਰ ‘ਤੇ ਦੇਸ਼ ਵਿੱਚ ਰਹਿ ਰਹੇ ਹੋਣ, ਸੰਵਿਧਾਨ ਦੇ 14ਵੇਂ ਸੋਧ ਤਹਿਤ ਜਨਮ ਅਧਿਕਾਰ ਨਾਗਰਿਕਤਾ ਪ੍ਰਾਪਤ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments