Homeਪੰਜਾਬਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਲੇਮਪੁਰ ਤੇ ਘਨੌਰੀ ਖੁਰਦ ਤੋਂ ਦੋ...

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਲੇਮਪੁਰ ਤੇ ਘਨੌਰੀ ਖੁਰਦ ਤੋਂ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

Two buses leave Salempur and Ghanauri Khurd for Sri Amritsar Sahib under the Chief Minister's Pilgrimage Scheme.

ਧੂਰੀ, 28 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ)  :  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸਲੇਮਪੁਰ ਅਤੇ ਘਨੌਰੀ ਖੁਰਦ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪਵਿੱਤਰ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀਆਂ ਦੋ ਬੱਸਾਂ ਨੂੰ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਸੁਵਿਧਾਜਨਕ ਮੌਕਾ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਲਈ ਬੱਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਸਿੱਖ ਧਰਮ ਅਤੇ ਪੰਜਾਬ ਦੀ ਅਮੀਰ ਧਾਰਮਿਕ ਵਿਰਾਸਤ ਦਾ ਮਹੱਤਵਪੂਰਨ ਕੇਂਦਰ ਹੈ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਹੋਰ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਲੋਕਾਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸੁਵਿਧਾਜਨਕ ਅਤੇ ਸੁਚੱਜੀ ਯਾਤਰਾ ਦੀ ਸਹੂਲਤ ਮਿਲ ਰਹੀ ਹੈ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਉਨ੍ਹਾਂ ਦੀ ਯਾਤਰਾ ਨੂੰ ਸੁਖਦ, ਸੁਵਿਧਾਜਨਕ ਅਤੇ ਸੁਰੱਖਿਅਤ ਬਣਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਸੂਬੇ ਅਤੇ ਦੇਸ਼ ਦੇ ਪ੍ਰਮੁੱਖ ਧਾਰਮਿਕ ਤੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਉਨ੍ਹਾਂ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ਼ਰਧਾਲੂਆਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮਿਲ ਰਹੀ ਇਸ ਸਹੂਲਤ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਪਿੰਡ ਸਲੇਮਪੁਰ ਦੇ ਸਰਪੰਚ ਭੀਮ ਸਿੰਘ, ਪੰਚਾਇਤ ਮੈਂਬਰ ਕਾਕਾ ਸਿੰਘ, ਪੰਚਾਇਤ ਮੈਂਬਰ ਜਗਤਾਰ ਸਿੰਘ ਅਤੇ ਘਨੌਰੀ ਖੁਰਦ ਦੇ ਪਤਵੰਤੇ, ਪੰਚਾਇਤ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments