Homeਪੰਜਾਬਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਕੇਸ ਦਰਜ;...

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਕੇਸ ਦਰਜ; 03 ਮੁਲਜ਼ਮ ਗ੍ਰਿਫਤਾਰ

Two cases registered and three accused arrested in Sub-Division Moonak during Punjab Police’s anti-drug campaign.

ਮੂਨਕ, 25 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਬ ਡਵੀਜ਼ਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 18.10.2026 ਤੋਂ 25.10.2026 ਤਕ 27 ਐਨ.ਡੀ.ਪੀ.ਐਸ ਤਹਿਤ 02 ਮੁਕੱਦਮੇ ਦਰਜ ਕਰਕੇ 03 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਨਸ਼ਾ ਛੁਡਾਊ ਕੇਂਦਰ ਵਿੱਚ ਦਾਖਲ ਕਰਾਇਆ ਗਿਆ ਹੈ।  ਵੱਖ-ਵੱਖ ਜੁਰਮਾਂ ਤਹਿਤ ਦਰਜ ਮੁਕਦਮਿਆਂ ਵਿੱਚ 06 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 12 ਵਿਅਕਤੀਆਂ ਖਿਲਾਫ ਰੋਕੂ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਖ-ਵੱਖ 71 ਟਰੈਫਿਕ ਚਲਾਣ ਕੀਤੇ ਗਏ ਹਨ। ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 48 ਵਿਅਕਤੀਆਂ ਵਿਰੁੱਧ 172 ਬੀ.ਐਨ.ਐੱਸ.ਐੱਸ. ਤਹਿਤ ਕਾਰਵਾਈ ਕੀਤੀ ਗਈ।  ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰ ਕੇ ਆਮ ਪਬਲਿਕ ਅਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।  ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments