Home ਪੰਜਾਬ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜਨ ਮੂਨਕ ਵਿਖੇ 02 ਮੁਕੱਦਮੇ ਦਰਜ,...

ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜਨ ਮੂਨਕ ਵਿਖੇ 02 ਮੁਕੱਦਮੇ ਦਰਜ, 02 ਦੋਸੀ ਗ੍ਰਿਫਤਾਰ

Two Cases Registered, Two Arrested in Moonak Anti-Drug Drive

0
ਸੰਗਰੂਰ, 6 ਸਤੰਬਰ, 2026 (ਰਾਜੇਸ਼ ਕੁਮਾਰ) : ਡਾ ਰਵਜੌਤ ਗਰੇਵਾਲ IPS ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬ ਡਵੀਜਨ ਮੂਨਕ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਅਤੇ “ਪਿੰਡਾਂ ਦੇ ਪਹਿਰੇਦਾਰ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 30.08.2026 ਤੋਂ 05.09.2026 ਤੱਕ ਡਰੱਗ ਦਾ 02 ਮੁਕੱਦਮੇ ਦਰਜ ਕਰਕੇ 02 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਦੋਸੀਆਨ ਪਾਸੋ 39 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਨਸ਼ੇ ਦੀ ਦਲਦਲ ਵਿੱਚ ਫਸੇ 05 ਵਿਅਕਤੀਆਂ ਨੂੰ ਨਸ਼ਾ ਛੁਡਾਓ ਕੇਂਦਰ ਵਿੱਚੋ ਦਵਾਈ ਦਿਲਵਾਈ ਗਈ । ਵੱਖ ਵੱਖ ਧਾਰਾਵਾ ਤਹਿਤ ਦਰਜ ਹੋਏ ਮੁਕੱਦਮਿਆ ਵਿੱਚ 06 ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ।
ਇਸ ਤੋ ਇਲਾਵਾ ਟਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 115 ਟਰੈਫਿਕ ਚਲਾਣ ਕੀਤੇ ਗਏ ਹਨ। ਸੱਕੀ ਵਿਅਕਤੀਆ ਦੀ ਚੈਕਿੰਗ ਕਰਕੇ 62 ਵਿਅਕਤੀਆਂ ਵਿਰੁੱਧ 172 BNSS ਤਹਿਤ ਕਾਰਵਾਈ ਕੀਤੀ ਗਈ ।
ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਅਤੇ ਨੌਜਵਾਨਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।

Exit mobile version