ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਸੁਚੱਜੀ ਸਾਂਭ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਹਿਯੋਗ ਕਰਨ ਕਿਸਾਨ-ਡਿਪਟੀ ਕਮਿਸ਼ਨਰ
ਫ਼ਤਹਿਗੜ੍ਹ ਸਾਹਿਬ, 15 ਸਤੰਬਰ, 2026 ( ਗੁਰਮੀਤ ਸਿੰਘ ਤੁੰਗ ) : ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਆਪਣੇ ਖੇਤਾਂ ਵਿਚ ਹੀ ਵਾਹਣ ਜਾਂ ਪਰਾਲੀ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਬਚਾਇਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਤੋਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਫੈਲਾਉਣ ਲਈ ਦੋ ਪ੍ਰਚਾਰ ਵੈਨਾਂ ਰਵਾਨਾ ਕਰਦਿਆ ਕੀਤਾ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਇਹ ਪ੍ਰਚਾਰ ਵਾਹਨ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਬਲਾਕਾਂ ਵਿੱਚ ਜਾ ਕੇ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਖਤਮ ਕਰਨ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਚਾਰ ਵਾਹਨਾਂ ਰਾਹੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਲਾਭ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਮੁੱਖ ਖੇਤੀਬਾੜ੍ਹੀ ਅਫਸਰ ਡਾ.ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ 24 ਅਕਤੂਬਰ ਤੱਕ ਪਿੰਡ ਪੱਧਰੀ ਕੈਂਪ, ਵਾਲ ਪੇਂਟਿੰਗ,ਸਕੂਲਾਂ ਵਿੱਚ ਬੱਚਿਆਂ ਦੇ ਲੇਖ ਲਿਖਣ ਮੁਕਾਬਲੇ/ਪੇਂਟਿੰਗ/ਡੀਬੇਟ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ,ਲਿਟਰੇਚਰ ਵੰਡਿਆਂ ਜਾਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਲਈ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ। ਇਸ ਮੌਕੇ ਏ.ਡੀ.ਓ ਦਮਨ ਝਂਜੀ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਹਰਮਨਜੀਤ ਸਿੰਘ, ਸ੍ਰੀ ਜਤਿੰਦਰ ਸਿੰਘ ਹਾਜਰ ਸਨ।
