Homeਸੰਸਾਰਕੈਨੇਡਾ ਦੇ ਸਰੀ ’ਚ ਵਾਲਮਾਰਟ ਸਟੋਰ ਦੇ ਬਾਹਰ ਗੋਲੀਆਂ ਮਾਰ ਕੇ ਦੋ...

ਕੈਨੇਡਾ ਦੇ ਸਰੀ ’ਚ ਵਾਲਮਾਰਟ ਸਟੋਰ ਦੇ ਬਾਹਰ ਗੋਲੀਆਂ ਮਾਰ ਕੇ ਦੋ ਪੰਜਾਬੀ ਨੌਜਵਾਨਾਂ ਦੀ ਹੱਤਿਆ

Two Punjabi youths, aged 23 and 24, shot dead outside a Walmart store in Surrey, Canada; police suspect a targeted attack and probe organised crime links.

ਵਾਰਦਾਤ ਨੂੰ ਸੋਚੀ-ਸਮਝੀ ਸਾਜ਼ਿਸ਼ ਮੰਨ ਰਹੀ ਪੁਲਿਸ, ਗੈਂਗਸਟਰਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਨਾਲ ਸਬੰਧਾਂ ਦੀ ਜਾਂਚ ਜਾਰੀ

ਸਰੀ (ਕੈਨੇਡਾ), 22 ਨਵੰਬਰ, 2026 (ਛਤਰਪਾਲ ਸਿੰਘ ) : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਖ਼ੂਨੀ ਵਾਰਦਾਤ 15 ਨਵੰਬਰ ਦੀ ਰਾਤ ਨੂੰ ਵਾਲਮਾਰਟ ਸਟੋਰ ਦੇ ਬਾਹਰ ਵਾਪਰੀ, ਜਿਸ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੁਲਿਸ ਦੀ ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਮ੍ਰਿਤਕਾਂ ਦੀ ਪਛਾਣ 23 ਸਾਲਾ ਗਗਨਪ੍ਰੀਤ, ਜਿਸ ਨੂੰ ਗੈਰੀ ਰੇਹਲ (Garry Rehal) ਦੇ ਨਾਂ ਨਾਲ ਵੀ ਜਾਣਿਆ ਜਾਂਦਾ ਸੀ, ਅਤੇ 24 ਸਾਲਾ ਸੁਖਜੀਤ ਕੌਰ ਵਜੋਂ ਕੀਤੀ ਗਈ ਹੈ।

ਮੁੱਢਲੀ ਜਾਣਕਾਰੀ ਅਨੁਸਾਰ, ਦੋਵਾਂ ਨੂੰ ਵਾਲਮਾਰਟ ਸਟੋਰ ਦੇ ਬਾਹਰ ਗੋਲੀਆਂ ਮਾਰੀਆਂ ਗਈਆਂ ਸਨ। ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਦੋਵਾਂ ਨੂੰ ਨਿਸ਼ਾਨਾ ਬਣਾ ਕੇ ਕਤਲ ਕੀਤਾ ਗਿਆ ਹੋ ਸਕਦਾ ਹੈ। ਪੁਲਿਸ ਇਸ ਵਾਰਦਾਤ ਪਿੱਛੇ ਸੰਗਠਿਤ ਅਪਰਾਧਿਕ ਗਿਰੋਹਾਂ ਦੀ ਸੰਭਾਵਿਤ ਭੂਮਿਕਾ ਅਤੇ ਕਤਲ ਦੇ ਅਸਲ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਹਾਲਾਂਕਿ, ਕਤਲ ਦੇ ਮਕਸਦ ਅਤੇ ਹਮਲਾਵਰਾਂ ਸਬੰਧੀ ਅਜੇ ਤੱਕ ਕੋਈ ਅੰਤਿਮ ਖੁਲਾਸਾ ਨਹੀਂ ਕੀਤਾ ਗਿਆ।

 

RELATED ARTICLES
- Advertisment -
Google search engine
Google search engine
Google search engine

Most Popular

Recent Comments