Homeਪਟਿਆਲਾ ਅਪਡੇਟਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕੀਤੇ ਜਾਣਗੇ

ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕੀਤੇ ਜਾਣਗੇ

Sports boost in Patiala: Two synthetic basketball courts to be constructed at Polo Ground.

ਡੀ ਸੀ ਦੀ ਅਗਵਾਈ ਹੇਠ ਰੈੱਡ ਕਰਾਸ ਅਤੇ ਇੰਡੀਅਨ ਆਇਲ ਵਿਚਕਾਰ ਐਮ.ਓ.ਯੂ. ਸਾਈਨ
ਪਟਿਆਲਾ, 23 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਅੱਜ ਸਕੱਤਰ, ਰੈੱਡ ਕਰਾਸ ਪਟਿਆਲਾ ਅਤੇ ਜਨਰਲ ਮੈਨੇਜਰ, ਇੰਡੀਅਨ ਆਇਲ ਵੱਲੋਂ ਇੱਕ ਸਮਝੌਤਾ ਪੱਤਰ (ਐਮ.ਓ.ਯੂ.) ਸਾਈਨ ਕੀਤਾ ਗਿਆ। ਇਸ ਸਮਝੌਤੇ ਤਹਿਤ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕਰਵਾਏ ਜਾਣਗੇ, ਜਿਨ੍ਹਾਂ ਦੇ ਨਾਲ ਚੇਨ ਲਿੰਕ ਫੈਂਸਿੰਗ ਵੀ ਲਗਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰੀਤ ਜੌਹਲ, ਪੀ.ਆਈ.ਐੱਸ. ਦੇ ਡਾਇਰੈਕਟਰ ਟ੍ਰੇਨਿੰਗ ਜੀਵਨਜੋਤ ਸਿੰਘ ਤੇਜਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਪਟਿਆਲਾ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ। ਇਸ ਸਮਝੌਤੇ ਤਹਿਤ ਰੈੱਡ ਕਰਾਸ ਵੱਲੋਂ ਪੋਲੋ ਗਰਾਊਂਡ ਪਟਿਆਲਾ ਵਿਖੇ ਦੋ ਸਿੰਥੈਟਿਕ ਬਾਸਕਟਬਾਲ ਕੋਰਟ ਤਿਆਰ ਕਰਵਾ ਕੇ ਮੁਹੱਈਆ ਕਰਵਾਏ ਜਾਣਗੇ। ਇਹ ਪਹਿਲ ਸ਼ਹਿਰ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਸਹੂਲਤਾਂ ਪ੍ਰਦਾਨ ਕਰਨ ਵੱਲ ਇੱਕ ਅਹਿਮ ਕਦਮ ਹੈ। ਇਨ੍ਹਾਂ ਕੋਰਟਾਂ ਦੇ ਤਿਆਰ ਹੋਣ ਨਾਲ ਬਾਸਕਟਬਾਲ ਖਿਡਾਰੀਆਂ ਨੂੰ ਅਭਿਆਸ ਅਤੇ ਖੇਡ ਗਤੀਵਿਧੀਆਂ ਲਈ ਬਿਹਤਰ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਢੁਕਵਾਂ ਮਾਹੌਲ ਮਿਲੇਗਾ।
RELATED ARTICLES
- Advertisment -
Google search engine
Google search engine
Google search engine

Most Popular

Recent Comments