Home ਪੰਜਾਬ ਖਰੜ ਹਾਈਵੇ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ

ਖਰੜ ਹਾਈਵੇ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ

0

ਖਰੜ, 29 ਜੁਲਾਈ, 2026 (ਵਿਸ਼ਾਲ ਗੁਪਤਾ) : ਪਿੰਡ ਸਹੌੜਾ ਨੇੜੇ ਇੱਕ ਤੇਜ਼ ਰਫ਼ਤਾਰ ਕੈਂਟਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਦੋ ਨੌਜਵਾਨਾਂ ਦੀ ਜਾਨ ਚਲੀ ਗਈ। ਮ੍ਰਿਤਕਾਂ ਦੀ ਪਛਾਣ ਅਮਿਤ ਕੁਮਾਰ ਵਾਸੀ ਕੁਰਾਲੀ ਅਤੇ ਉਮੇਸ਼ ਕੁਮਾਰ ਵਾਸੀ ਯਮੁਨਾਨਗਰ ਵਜੋਂ ਹੋਈ ਹੈ। ਦੋਵੇਂ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ ਅਤੇ ਡਿਊਟੀ ਤੋਂ ਬਾਅਦ ਘਰ ਪਰਤ ਰਹੇ ਸਨ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਗੰਭੀਰ ਸੱਟਾਂ ਕਾਰਨ ਦੋਵੇਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਾਂ ਦੇ ਹਵਾਲੇ ਕਰ ਦਿੱਤੀਆਂ ਹਨ ਅਤੇ ਫਰਾਰ ਕੈਂਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

Exit mobile version