ਪਟਿਆਲਾ ,28 ਸਤੰਬਰ, 2026 (ਛਤਰਪਾਲ ਸਿੰਘ) : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-14 ਲੜਕਿਆਂ ਦਾ ਵਾਲੀਬਾਲ ਟੂਰਨਾਮੈਂਟ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨਜ਼ ਪਟਿਆਲਾ ਵਿਖੇ ਮਿਤੀ 28 ਸਤੰਬਰ ਤੋਂ 1 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਵਾਲੀਬਾਲ ਦੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਰੂਪ ਨਗਰ ਨੂੰ,ਹੁਸ਼ਿਆਰਪੁਰ ਨੇ ਫਤਿਹਗੜ੍ਹ ਸਾਹਿਬ ਨੂੰ,ਕਪੂਰਥਲੇ ਨੇ ਸ਼ਹੀਦ ਭਗਤ ਸਿੰਘ ਨਗਰ ਨੂੰ, ਪਠਾਨਕੋਟ ਨੇ ਮੋਗੇ ਨੂੰ ਹਰਾਇਆ।ਇਸ ਮੌਕੇ ਤੇ ਰਾਜਿੰਦਰ ਸਿੰਘ,ਦਵਿੰਦਰ ਸਿੰਘ,ਭਰਪੂਰ ਸਿੰਘ,ਗੁਰਪ੍ਰੀਤ ਸਿੰਘ ਟਿਵਾਣਾ,ਰੁਪਿੰਦਰ ਕੌਰ, ਕੁਲਦੀਪ ਕੌਰ,ਹਰਪ੍ਰੀਤ ਕੌਰ, ਜਸਵੀਰ ਕੌਰ,ਜਸਵਿੰਦਰ ਖਾਨ, ਬਹਾਦਰ ਸਿੰਘ,ਰਾਜਨਪ੍ਰੀਤ ਕੌਰ,ਸ਼ਿਵ ਭੰਡੀਰ,ਰਾਕੇਸ਼ ਕੁਮਾਰ,ਸੁਨੀਲ ਕੁਮਾਰ,ਹਰਜੀਤ ਸਿੰਘ,ਬਲਕਾਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।
70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ/14 ਲੜਕਿਆਂ ਦੇ ਵਾਲੀਬਾਲ ਮੁਕਾਬਲਿਆਂ ਦਾ ਹੋਇਆ ਆਗਾਜ਼
Under-14 boys volleyball competitions begin at the 70th Inter-District School Games.
