Home ਪਟਿਆਲਾ ਅਪਡੇਟ 70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਸਕੁਐਸ਼ ਦੇ ਮੁਕਾਬਲੇ...

70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਸਕੁਐਸ਼ ਦੇ ਮੁਕਾਬਲੇ ਕਰਵਾਏ ਗਏ

Young squash players compete in the Under-17 girls category at the 70th Inter-District School Games.

0
ਪਟਿਆਲਾ , 7 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਸਕੁਐਸ਼ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ ਵਿਖੇ ਕਰਵਾਏ ਗਏ।ਅੰਡਰ-17 ਲੜਕੀਆਂ ਦੇ ਹੋਏ ਮੁਕਾਬਲਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ  ਨੇ ਪਹਿਲਾ,ਪਟਿਆਲੇ  ਨੇ ਦੂਜਾ ਤੇ ਲੁਧਿਆਣੇ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪਬਲਿਕ ਕਾਲਜ ਸਮਾਣਾ ਵਿਖੇ ਪਹੁੰਚ ਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਤੇ ਲੈਕ. ਸੁਖਵੰਤ ਸਿੰਘ,ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿ-2, ਗੁਰਪ੍ਰੀਤ ਸਿੰਘ ਟਿਵਾਣਾ ਜੋਨਲ ਸਕੱਤਰ ਭਾਦਸੋਂ,ਗੁਰਪ੍ਰੀਤ ਸਿੰਘ ਝੰਡਾ,ਬਲਜੀਤ ਕੌਰ,ਅਮਨਦੀਪ ਕੌਰ,ਭੁਪਿੰਦਰ ਸਿੰਘ,ਗੁਰਪ੍ਰੀਤ ਸਿੰਘ ਧਨੇਠਾ,ਜੈਤਸ਼ਾਹੂਦੀਪ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਬਾਜਵਾ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

Exit mobile version