Home ਪੰਜਾਬ ਮਿਸ਼ਨ ਕਲੀਨ ਪੰਜਾਬ ਤਹਿਤ ਅੰਨੀਆ ਰੇਡ ਨੇੜੇ ਸਫ਼ਾਈ ਮੁਹਿੰਮ ਚਲਾ ਕੇ ਕੂੜੇ...

ਮਿਸ਼ਨ ਕਲੀਨ ਪੰਜਾਬ ਤਹਿਤ ਅੰਨੀਆ ਰੇਡ ਨੇੜੇ ਸਫ਼ਾਈ ਮੁਹਿੰਮ ਚਲਾ ਕੇ ਕੂੜੇ ਦੇ ਡੰਪਿੰਗ ਪੁਆਇੰਟ ਨੂੰ ਪੱਕੇ ਤੌਰ ’ਤੇ ਕੀਤਾ ਖ਼ਤਮ

Mission Clean Punjab transforms a former garbage dumping point near Anniya Raid into a cleaner public space.

0

ਅਮਲੋਹ, 05 ਸਤੰਬਰ, 2026 (ਕਾਜਲ) : ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ਮਿਸ਼ਨ ਕਲੀਨ ਪੰਜਾਬ ਤਹਿਤ ਹਲਕਾ ਵਿਧਾਇਕ ਸ.ਗੁਰਿੰਦਰ ਸਿੰਘ ਗੈਰੀ ਵੜਿੰਗ ਦੀ ਅਗਵਾਈ ਹੇਠ ਅਤੇ ਨਗਰ ਕੌਂਸਲ ਅਮਲੋਹ ਦੀ ਪ੍ਰਧਾਨ ਸ੍ਰੀਮਤੀ ਹਰਿੰਦਰ ਕੌਰ ਚੀਮਾ ਦੇ ਸਹਿਯੋਗ ਨਾਲ ਅੰਨੀਆ ਰੇਡ ਨੇੜੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ। ਇਸ ਦੌਰਾਨ‌ ਅੰਨ੍ਹੀਆਂ ਰੋਡ ’ਤੇ ਲੱਗ ਰਹੇ ਕੂੜੇ ਦੇ ਢੇਰ ਨੂੰ ਪੂਰੀ ਤਰ੍ਹਾਂ ਹਟਾ ਕੇ ਇਸ ਡੰਪਿੰਗ ਪੁਆਇੰਟ ਨੂੰ ਪੱਕੇ ਤੌਰ ’ਤੇ ਖ਼ਤਮ ਕੀਤਾ ਗਿਆ।

ਇਸ ਮੌਕੇ  ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਅਤੇ ਆਪਣੇ ਘਰਾਂ ਦਾ ਕੂੜਾ-ਕਰਕਟ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੂੰ ਹੀ ਸੌਂਪਣ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਸ਼ਹਿਰ ਵਾਸੀ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਹੀ ਅਮਲੋਹ ਸ਼ਹਿਰ ਨੂੰ ਹੋਰ ਸਾਫ਼, ਸੁੰਦਰ ਅਤੇ ਸੁਚੱਜਾ ਬਣਾਇਆ ਜਾ ਸਕਦਾ ਹੈ।

ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਨਗਰ ਕੌਂਸਲ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿੱਥੇ ਵੀ ਕੂੜਾ ਇਕੱਠਾ ਹੋਣ ਦੀ ਸਮੱਸਿਆ ਸਾਹਮਣੇ ਆ ਰਹੀ ਹੈ, ਉੱਥੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫ਼ਸਰ ਸ੍ਰੀ ਚੇਤਨ ਸ਼ਰਮਾ, ਮੀਤ ਪ੍ਰਧਾਨ ਸ੍ਰੀ ਅਤੁਲ ਲੁਟਾਵਾ, ਸ੍ਰੀਮਤੀ ਜਾਨਵੀ ਸ਼ਰਮਾ, ਸਰਦਾਰ ਜਗਤਾਰ ਸਿੰਘ, ਐਮ.ਸੀ. ਸਾਹਿਬਾਨ, ਸਰਦਾਰ ਦਰਸ਼ਨ ਸਿੰਘ ਚੀਮਾ, ਨਗਰ ਕੌਂਸਲ ਅਮਲੋਹ ਦੇ ਸੈਨਟਰੀ-ਇੰਸਪੈਕਟਰ ਸ੍ਰੀ ਹੁਸਨ ਲਾਲ, ਸ੍ਰੀ ਸੰਦੀਪ ਸਿੰਘ, ਸੀ.ਐੱਫ., ਸਮੂਹ ਮੋਟੀਵੇਟਰ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

Exit mobile version