ਅਮਲੋਹ/ਮੰਡੀ ਗੋਬਿੰਦਗੜ੍ਹ, 26 ਸਤੰਬਰ, 2026 (ਹਰਸ਼ਲੀਨ ਸਿੰਘ): ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਅੱਜ ‘ਮਾਨ ਦੇ ਮੁਨਾਫੇ’ ਜਨਸੰਪਰਕ ਮੁਹਿੰਮ ਤਹਿਤ ਮੰਡੀ ਗੋਬਿੰਦਗੜ੍ਹ ਦੇ ਵਾਰਡ ਨੰਬਰ 08 ਵਿੱਚ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸੂਬੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਰਾਹੀਂ ਦਿੱਤੇ ਜਾ ਰਹੇ ਲਾਭਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ।
ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਹਿਤੈਸ਼ੀ ਪਹਿਲਕਦਮੀਆਂ ਦਾ ਲਾਭ ਸੂਬੇ ਦੇ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਦਾ ਉਦੇਸ਼ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਅਤੇ ਵਿਕਾਸ ਲਈ ਚੁੱਕੇ ਗਏ ਕਦਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ।
ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰੱਖੀ ਗਈ ਹੈ। ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਬਿਹਤਰ ਵਿਦਿਅਕ ਮਾਹੌਲ ਤਿਆਰ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਅਗਾਂਹਵਧੂ ਸੂਬੇ ਵਜੋਂ ਉਭਰਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਸਫਲ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ। ਔਰਤਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ‘ਮਾਵਾਂ ਧੀਆਂ ਸਤਿਕਾਰ’ ਯੋਜਨਾ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ, 71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਮੇਤ ਕਈ ਅਜਿਹੇ ਉਪਰਾਲੇ ਕੀਤੇ ਗਏ ਹਨ, ਜੋ ਸਰਕਾਰ ਦੀ ਸੂਬੇ ਦੇ ਵਿਕਾਸ ਅਤੇ ਪੰਜਾਬ ਵਾਸੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ।
ਇਸ ਮੌਕੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ, ਮੀਤ ਪ੍ਰਧਾਨ ਵਿਨੀਤ ਬਿੱਟੂ, ਹੇਮੰਤ ਗੋਇਲ, ਸਤਿਆਪਾਲ ਸਿੰਘ ਲੋਧੀ, ਵਿਨੋਦ ਗੁੱਜਰ, ਸੁਖਜਿੰਦਰ ਸੋਨੂ, ਦਰਸ਼ਨ ਸਿੰਘ ਚੀਮਾ, ਬਲਕਾਰ ਸਿੰਘ ਲੰਬਰਦਾਰ, ਲਖਵਿੰਦਰ ਸਿੰਘ ਬਾਬਾ ਜੀ, ਗੋਲਡੀ ਘੁੰਮਣ, ਦਲਜੀਤ ਵਿਰਕ, ਜਗਜੀਵਨ ਸਿੰਘ, ਰਵਿੰਦਰ ਸਿੰਘ ਬੌਬੀ, ਅਖਿਲ ਅਬਰੋਲ, ਆਸੂ ਬਾਂਸਲ, ਸ਼ਿਵਮ ਬਾਂਸਲ, ਸੁਖਵਿੰਦਰ ਬੇਦੀ, ਵਰੁਣ ਸ਼ਰਮਾ, ਜਗਤਾਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
