Home ਪੰਜਾਬ “ਸਵੱਛਤਾ ਹੀ ਸੇਵਾ-2026” ਤਹਿਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਤੇ ਕਰਮਚਾਰੀਆਂ...

“ਸਵੱਛਤਾ ਹੀ ਸੇਵਾ-2026” ਤਹਿਤ ਸਟੇਟ ਬੈਂਕ ਆਫ ਇੰਡੀਆ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸਵੱਛਤਾ ਦਾ ਪ੍ਰਣ ਲਿਆ

SBI Officials and Employees Take Cleanliness Pledge Under Swachhata Hi Seva-2026

0

ਫਤਹਿਗੜ੍ਹ ਸਾਹਿਬ, 19 ਸਤੰਬਰ, 2026 (ਗੁਰਮੀਤ ਸਿੰਘ ਤੁੰਗ) :  “ਸਵੱਛਤਾ ਹੀ ਸੇਵਾ-2026” ਮੁਹਿੰਮ ਤਹਿਤ ਸਟੇਟ ਬੈਂਕ ਆਫ ਇੰਡੀਆ,ਬ੍ਰਾਂਚ ਡੀ.ਸੀ. ਕੰਪਲੈਕਸ, ਫਤਿਹਗੜ੍ਹ ਸਾਹਿਬ ਵਿਖੇ ਸਵੱਛਤਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਲੋਕਾਂ ਨੂੰ ਸਾਫ਼-ਸੁਥਰੇ ਵਾਤਾਵਰਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਅਧਿਕਾਰੀ ਤੇ ਕਰਮਚਾਰੀਆਂ ਨੂੰ ਸਹੁੰ ਚੁਕਾਈ ਗਈ। ਇਹ ਜਾਣਕਾਰੀ ਦਿੰਦਿਆਂ ਲੀਡ ਬੈਂਕ ਮੈਨੇਜਰ ਸ੍ਰੀਮਤੀ ਸੁਮਨ ਸਹੋਤਾ ਨੇ ਦੱਸਿਆ ਕਿ ਸਰਕਾਰ ਵੱਲੋਂ 02 ਅਕਤੂਬਰ, 2026 ਤੱਕ “ਸਵੱਛਤਾ ਵਿੱਚ ਸਹਿਭਾਗ–ਸਵੱਛ ਭਾਰਤ, ਵਿਕਸਿਤ ਭਾਰਤ” ਦੇ ਥੀਮ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਚਲਾਈ ਜਾ ਰਹੀ ਹੈ।

ਲੀਡ ਜ਼ਿਲ੍ਹਾ ਮੈਨੇਜਰ ਸ੍ਰੀਮਤੀ ਸੁਮਨ ਸਹੋਤਾ ਨੇ ਕਿਹਾ ਕਿ “ਸਵੱਛਤਾ ਹੀ ਸੇਵਾ” ਦਾ ਸੰਦੇਸ਼ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਨਾ ਸਿਰਫ਼ ਚੰਗੀ ਸਿਹਤ ਲਈ ਜਰੂਰੀ ਹੈ, ਸਗੋਂ ਇਹ ਇੱਕ ਜਾਗਰੂਕ, ਜ਼ਿੰਮੇਵਾਰ ਅਤੇ ਵਿਕਸਿਤ ਸਮਾਜ ਦੀ ਪਹਿਚਾਣ ਵੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸਵੱਛਤਾ ਨੂੰ ਸਿਰਫ਼ ਇੱਕ ਮੁਹਿੰਮ ਤੱਕ ਸੀਮਤ ਨਾ ਰੱਖਿਆ ਜਾਵੇ, ਬਲਕਿ ਇਸਨੂੰ ਆਪਣੇ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਖੁਦ ਸਵੱਛਤਾ ਪ੍ਰਤੀ ਸੁਚੇਤ ਰਹਿਣ ਦੇ ਨਾਲ-ਨਾਲ ਆਪਣੇ ਪਰਿਵਾਰਾਂ, ਸਹਿਕਰਮੀਆਂ ਅਤੇ ਆਮ ਲੋਕਾਂ ਨੂੰ ਵੀ ਸਫ਼ਾਈ ਪ੍ਰਤੀ ਪ੍ਰੇਰਿਤ ਕਰਨ, ਤਾਂ ਜੋ ਸਵੱਛ, ਸੁੰਦਰ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ।

Exit mobile version