Home ਪਟਿਆਲਾ ਅਪਡੇਟ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ‘ਚ 20 ਹਾਟ-ਸਪਾਟਸ ’ਤੇ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ‘ਚ 20 ਹਾਟ-ਸਪਾਟਸ ’ਤੇ ਕਾਸੋ, ਐਸ ਐਸ ਪੀ ਨੇ ਕੀਤੀ ਅਗਵਾਈ 

SSP-Led CASO Operations Conducted at 20 Hotspots Across Patiala Under War Against Drugs Campaign

0
ਪਟਿਆਲਾ, 25 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ 20 ਹਾਟ-ਸਪਾਟਸ ’ਤੇ ਕਾਸੋ ਉਪਰੇਸ਼ਨ ਚਲਾਇਆ। ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਇਸ ਉਪਰੇਸ਼ਨ ਦੀ ਖੁਦ ਅਗਵਾਈ ਕੀਤੀ। ਇਸ ਦੌਰਾਨ ਐਸ ਪੀ (ਸਿਟੀ) ਮੋਹਿਤ ਅਗਰਵਾਲ, ਐਸ ਪੀ ਜਾਂਚ ਰਜੇਸ਼ ਛਿੱਬੜ, ਐਸ ਪੀ ਟ੍ਰੈਫਿਕ ਤੇ ਉਪਰੇਸ਼ਨ ਅਸ਼ੋਕ ਕੁਮਾਰ, ਐਸ ਪੀ ਰਾਜਪੁਰਾ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀਜ ਨੇ ਵੀ ਵਿਸ਼ੇਸ਼ ਅਗਵਾਈ ਕੀਤੀ।  ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਸਾਰੇ ਹਾਟ-ਸਪਾਟਸ ’ਤੇ ਕੀਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਦੌਰਾਨ ਐਨ.ਡੀ.ਪੀ.ਐੱਸ. ਐਕਟ ਤਹਿਤ 18 ਮੁਕੱਦਮੇ ਦਰਜ ਕਰਕੇ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਐਸ ਐਸ ਪੀ ਨੇ ਦੱਸਿਆ ਕਿ ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਹਿਲ, ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 20 ਕਿੱਲੋ ਭੁੱਕੀ, 5.25 ਗ੍ਰਾਮ ਪਾਉਡਰ, 197 ਨਸ਼ੀਲੀਆਂ ਗੋਲੀਆਂ ਅਤੇ ਨਜ਼ਾਇਜ ਸ਼ਰਾਬ ਦੀਆਂ 8 ਬੋਤਲਾਂ ਬਰਾਮਦ ਕੀਤੀਆਂ ਗਈਆਂ। ਹਰਮਨਦੀਪ ਹਾਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ। ਐਸ ਪੀ ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਵਿੱਚ ਪੁਲਿਸ ਟੀਮਾਂ ਨੇ ਨਸ਼ਿਆਂ ਦੇ ਹਾਟ-ਸਪਾਟਸ ’ਤੇ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਚਲਾਇਆ।

Exit mobile version