Homeਹਰਿਆਣਾਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭੋਪਾਲ ਪਹੁੰਚ ਕੇ ਕੇਂਦਰੀ ਮੰਤਰੀ ਸ਼ਿਵਰਾਜ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭੋਪਾਲ ਪਹੁੰਚ ਕੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਮਾਤਾ ਜੀ ਸਵ. ਕਾਸ਼ੀ ਬਾਈ ਜੀ ਨੂੰ ਦਿੱਤੀ ਸ਼ਰਧਾਂਜਲੀ

Haryana CM Nayab Singh Saini Pays Tribute to Late Kashi Bai Ji in Bhopal

ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਵੰਡਾਇਆ ਦੁੱਖ, ਪ੍ਰਗਟਾਈਆਂ ਡੂੰਘੀਆਂ ਸੰਵੇਦਨਾਵਾਂ

ਚੰਡੀਗੜ੍ਹ, 13 ਨਵੰਬਰ, 2026 (ਸੰਜੀਵ ਸ਼ਰਮਾ ) : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਭੋਪਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦੇ ਨਿਵਾਸ ਸਥਾਨ ‘ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਜੀ ਸਵਰਗੀ ਸ੍ਰੀਮਤੀ ਕਾਸ਼ੀ ਬਾਈ ਜੀ ਦੀ ਤਸਵੀਰ ‘ਤੇ ਫੁੱਲ ਭੇਟ ਕਰਕੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਵਿਛੜੀ ਰੂਹ ਪ੍ਰਤੀ ਆਪਣੇ ਸ਼ਰਧਾ ਸੁਮਨ ਭੇਟ ਕਰਦਿਆਂ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਆਪਣੀਆਂ ਡੂੰਘੀਆਂ ਸੰਵੇਦਨਾਵਾਂ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਪ੍ਰਦਾਨ ਕਰਨ।

RELATED ARTICLES
- Advertisment -
Google search engine
Google search engine
Google search engine

Most Popular

Recent Comments