Home ਸੰਸਾਰ ਅਮਰੀਕਾ ਨੇ SHO ਗੁਰਿੰਦਰਜੀਤ ਦੀ ਹਵਾਲਗੀ ਨਹੀਂ ਮੰਗੀ: ਕੇਂਦਰ

ਅਮਰੀਕਾ ਨੇ SHO ਗੁਰਿੰਦਰਜੀਤ ਦੀ ਹਵਾਲਗੀ ਨਹੀਂ ਮੰਗੀ: ਕੇਂਦਰ

Centre says the US has not sought extradition of suspended Punjab Police SHO Gurinderjit Singh in an alleged extortion case.

0
ਨਵੀਂ ਦਿੱਲੀ/ਚੰਡੀਗੜ੍ਹ, 8 ਅਗਸਤ 2026 (ਕਾਜਲ) : ਅਮਰੀਕਾ ਨੇ ਫਿਰੌਤੀ ਦੇ ਇੱਕ ਮਾਮਲੇ ਵਿੱਚ ਮੁਅੱਤਲ ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਦੀ ਹਵਾਲਗੀ ਲਈ ਭਾਰਤ ਸਰਕਾਰ ਕੋਲ ਕੋਈ ਮੰਗ ਨਹੀਂ ਕੀਤੀ ਹੈ। ਇਹ ਜਾਣਕਾਰੀ ਕੇਂਦਰੀ ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਨੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਦਿੱਤੀ।
ਦੱਸਿਆ ਗਿਆ ਹੈ ਕਿ ਅਮਰੀਕੀ ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਪੁਲਿਸ ਦੇ ਅਧਿਕਾਰੀ ਗੁਰਿੰਦਰਜੀਤ ਸਿੰਘ ’ਤੇ ਗੰਭੀਰ ਦੋਸ਼ ਲਗਾਏ ਗਏ ਸਨ। ਅਮਰੀਕੀ ਅਧਿਕਾਰੀਆਂ ਦੇ ਦਾਅਵੇ ਮੁਤਾਬਕ, ਉਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਕਥਿਤ ਤੌਰ ’ਤੇ ਮਿਲ ਕੇ ਅਮਰੀਕਾ ਵਿੱਚ ਰਹਿੰਦੇ ਇੱਕ ਪੰਜਾਬੀ ਪਰਿਵਾਰ ਤੋਂ 4 ਕਰੋੜ ਰੁਪਏ ਦੀ ਫਿਰੌਤੀ ਵਸੂਲਣ ਦੀ ਸਾਜ਼ਿਸ਼ ਰਚੀ ਸੀ।
ਇਸ ਮਾਮਲੇ ਨੂੰ ਪੰਜਾਬ ਪੁਲਿਸ ਨਾਲ ਜੁੜਿਆ ਪਹਿਲਾ ਅਜਿਹਾ ਸਰਹੱਦ ਪਾਰ ਫਿਰੌਤੀ ਦਾ ਕੇਸ ਦੱਸਿਆ ਜਾ ਰਿਹਾ ਹੈ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਮਰੀਕੀ ਅਧਿਕਾਰੀਆਂ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਾਅਦ ਗੁਰਿੰਦਰਜੀਤ ਸਿੰਘ ਨੂੰ ਪੰਜਾਬ ਪੁਲਿਸ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਸੀ। ਹਾਲਾਂਕਿ, ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਅਮਰੀਕਾ ਵੱਲੋਂ ਉਸ ਦੀ ਹਵਾਲਗੀ ਸਬੰਧੀ ਭਾਰਤ ਨੂੰ ਕੋਈ ਬੇਨਤੀ ਪ੍ਰਾਪਤ ਨਹੀਂ ਹੋਈ।

Exit mobile version