Home ਪਟਿਆਲਾ ਅਪਡੇਟ ਗੋਪਾਲ ਕਲੋਨੀ ਹਮਲੇ ਦੇ ਵਿਰੋਧ ਵਿੱਚ ਵਾਲਮੀਕੀ ਭਾਈਚਾਰਾ ਇਕਜੁੱਟ, ਦੋਸ਼ੀਆਂ ਦੀ ਤੁਰੰਤ...

ਗੋਪਾਲ ਕਲੋਨੀ ਹਮਲੇ ਦੇ ਵਿਰੋਧ ਵਿੱਚ ਵਾਲਮੀਕੀ ਭਾਈਚਾਰਾ ਇਕਜੁੱਟ, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ

Questions raised on police action during press conference, warning of state-level struggle if justice is not delivered

0
ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਦੀ ਕਾਰਵਾਈ ‘ਤੇ ਉਠਾਏ ਸਵਾਲ, ਇਨਸਾਫ਼ ਨਾ ਮਿਲਣ ‘ਤੇ ਸੂਬਾ ਪੱਧਰੀ ਸੰਘਰਸ਼ ਦੀ ਚੇਤਾਵਨੀ

ਪਟਿਆਲਾ, 1 ਜੁਲਾਈ: (ਜਗਦੇਵ ਸਿੰਘ ਜੱਗੀ) : ਪਟਿਆਲਾ ਦੀ ਗੋਪਾਲ ਕਲੋਨੀ ਵਿੱਚ ਇੱਕ ਅਨੁਸੂਚਿਤ ਜਾਤੀ (ਐਸਸੀ) ਪਰਿਵਾਰ ‘ਤੇ ਹੋਏ ਕਥਿਤ ਹਮਲੇ ਦੇ ਮਾਮਲੇ ਨੂੰ ਲੈ ਕੇ ਵਾਲਮੀਕੀ ਭਾਈਚਾਰੇ ਵਿੱਚ ਰੋਸ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਭਾਈਚਾਰੇ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਕੇ ਘਟਨਾ ਦੀ ਨਿੰਦਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।

ਵਾਲਮੀਕੀ ਭਾਈਚਾਰੇ ਦੇ ਆਗੂ ਬਿੱਲੂ ਵਾਲਮੀਕੀ ਨੇ ਦੋਸ਼ ਲਗਾਇਆ ਕਿ ਹਮਲੇ ਦੌਰਾਨ ਪਰਿਵਾਰ ਦੇ ਮੈਂਬਰਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਉਨ੍ਹਾਂ ਕਿਹਾ ਕਿ 8 ਤੋਂ 10 ਸਾਲ ਦੇ ਇੱਕ ਮਾਸੂਮ ਬੱਚੇ ਨੂੰ ਵੀ ਨਹੀਂ ਬਖ਼ਸ਼ਿਆ ਗਿਆ ਅਤੇ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ, ਜਿਸ ਕਾਰਨ ਉਸ ਨੂੰ ਟਾਂਕੇ ਲਗਵਾਉਣੇ ਪਏ।

ਭਾਈਚਾਰੇ ਦੇ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਹੁਣ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ ਅਤੇ ਕਥਿਤ ਹਮਲਾਵਰ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਇਸ ਕਾਰਨ ਪੀੜਤ ਪਰਿਵਾਰ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਐਸਐਸਪੀ ਪਟਿਆਲਾ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਵਾਲਮੀਕੀ ਭਾਈਚਾਰੇ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਨਾ ਮਿਲਿਆ ਤਾਂ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਸੰਘਰਸ਼ ਅਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Exit mobile version