Homeਪਟਿਆਲਾ ਅਪਡੇਟਪਰਾਲੀ ਨਾ ਸਾੜਨ ਸਬੰਧੀ ਸਕੂਲ ਆਫ਼ ਐਮੀਨੈਂਸ, ਮਰਦਾਂਪੁਰ ਵਿਖੇ ਕਰਵਾਈਆਂ ਵੱਖ-ਵੱਖ ਪ੍ਰਤੀਯੋਗਤਾਵਾਂ

ਪਰਾਲੀ ਨਾ ਸਾੜਨ ਸਬੰਧੀ ਸਕੂਲ ਆਫ਼ ਐਮੀਨੈਂਸ, ਮਰਦਾਂਪੁਰ ਵਿਖੇ ਕਰਵਾਈਆਂ ਵੱਖ-ਵੱਖ ਪ੍ਰਤੀਯੋਗਤਾਵਾਂ

School of Eminence, Mardanpur, Organises Competitions to Promote Crop Residue Management and Discourage Stubble Burning

ਘਨੌਰ, 14 ਅਕਤੂਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਖੇਤੀਬਾੜੀ ਵਿਭਾਗ ਵੱਲੋਂ ਅੱਜ ਡਾ. ਰਣਜੋਧ ਸਿੰਘ ਬੈਂਸ, ਬਲਾਕ ਖੇਤੀਬਾੜੀ ਅਫ਼ਸਰ, ਘਨੌਰ ਦੀ ਯੋਗ ਅਗਵਾਈ ਹੇਠ ਸਕੂਲ ਆਫ਼ ਐਮੀਨੈਂਸ, ਮਰਦਾਂਪੁਰ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਵਿਦਿਆਰਥੀਆਂ ਦੀਆਂ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਨ੍ਹਾਂ ਪ੍ਰਤੀਯੋਗਤਾਵਾਂ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਮਨਪ੍ਰੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖੀ ਸਿਹਤ ’ਤੇ ਵੀ ਮਾੜੇ ਪ੍ਰਭਾਵ ਪੈਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ।

ਸਕੂਲ ਦੀ ਪ੍ਰਿੰਸੀਪਲ ਸਰੋਜ ਸ਼ਰਮਾ ਨੇ ਵੀ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਇਸ ਜਾਗਰੂਕਤਾ ਸੰਦੇਸ਼ ਨੂੰ ਆਪਣੇ ਪਰਿਵਾਰਾਂ ਅਤੇ ਆਲੇ-ਦੁਆਲੇ ਦੇ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਪ੍ਰਤੀਯੋਗਤਾਵਾਂ ਵਿੱਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਜਤਿੰਦਰ ਸਿੰਘ ਖੇਤੀਬਾੜੀ ਉੱਪ  ਨਿਰੀਖਕ, ਮਨਜੋਤ ਸਿੰਘ ਅਤੇ ਸਕੂਲ ਦੇ ਅਧਿਆਪਕ ਰੀਨਾ ਰਾਣੀ, ਭਗਵੰਤ ਸਿੰਘ, ਗੁਰਪ੍ਰੀਤ ਸਿੰਘ ਅਤੇ ਸ਼ਰਨਜੀਤ ਕੌਰ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments