Home ਪੰਜਾਬ 7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਹਿਲਾ ਥਾਣਾ ਸੰਗਰੂਰ ਦਾ ਏ.ਐਸ.ਆਈ. ਵਿਜੀਲੈਂਸ ਨੇ...

7 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਮਹਿਲਾ ਥਾਣਾ ਸੰਗਰੂਰ ਦਾ ਏ.ਐਸ.ਆਈ. ਵਿਜੀਲੈਂਸ ਨੇ ਕੀਤਾ ਕਾਬੂ

A corruption case has been registered, and further investigation is underway

0

ਸੰਗਰੂਰ, 14 ਜੁਲਾਈ: (ਜਗਦੇਵ ਰੰਚਨਾਂ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਮਹਿਲਾ ਪੁਲਿਸ ਥਾਣਾ, ਪੁਲਿਸ ਲਾਈਨਜ਼ ਸੰਗਰੂਰ ਵਿੱਚ ਤਾਇਨਾਤ ਏ.ਐਸ.ਆਈ. (ਲੋਕਲ ਰੈਂਕ) ਕਮਲਜੀਤ ਸਿੰਘ ਨੂੰ 7,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕਾਰਵਾਈ ਭਵਾਨੀਗੜ੍ਹ ਦੇ ਇੱਕ ਨਿਵਾਸੀ ਦੀ ਸ਼ਿਕਾਇਤ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਅਤੇ ਉਸ ਦੇ ਪਰਿਵਾਰ ਖ਼ਿਲਾਫ਼ ਉਸ ਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਕਰ ਰਹੇ ਏ.ਐਸ.ਆਈ. ਨੇ ਕੇਸ ਦਾ ਚਲਾਨ ਅਦਾਲਤ ਵਿੱਚ ਪੇਸ਼ ਕਰਨ ਦੇ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਸ਼ਿਕਾਇਤਕਰਤਾ ਦੇ ਦਾਅਵੇ ਮੁਤਾਬਕ ਉਹ ਪਹਿਲਾਂ ਹੀ 3,000 ਰੁਪਏ ਦੇ ਚੁੱਕਾ ਸੀ, ਜਦਕਿ ਬਾਕੀ 7,000 ਰੁਪਏ ਦੇਣ ਤੋਂ ਪਹਿਲਾਂ ਉਸ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕੀਤਾ।

ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਰੇਂਜ ਪਟਿਆਲਾ ਦੀ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਏ.ਐਸ.ਆਈ. ਕਮਲਜੀਤ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Exit mobile version