Home ਦੇਸ਼ ਨੇਪਾਲ ਹੜ੍ਹਾਂ ਮਗਰੋਂ ਯੂਪੀ-ਬਿਹਾਰ ਸਰਹੱਦੀ ਪਿੰਡ ਅਲਰਟ, ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ

ਨੇਪਾਲ ਹੜ੍ਹਾਂ ਮਗਰੋਂ ਯੂਪੀ-ਬਿਹਾਰ ਸਰਹੱਦੀ ਪਿੰਡ ਅਲਰਟ, ਪਾਣੀ ਭਰਨ ਕਾਰਨ ਆਵਾਜਾਈ ਪ੍ਰਭਾਵਿਤ

UP-Bihar Border Villages on Alert After Nepal Floods, Connectivity Hit

0

ਕੁਸ਼ੀਨਗਰ, 27 ਅਗਸਤ 2026 (ਕਾਜਲ) : ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ। ਕੁਸ਼ੀਨਗਰ ਦੇ ਕਈ ਪਿੰਡਾਂ ਵਿੱਚ ਪਾਣੀ ਭਰਨ ਕਾਰਨ ਸੜਕੀ ਸੰਪਰਕ ਪ੍ਰਭਾਵਿਤ ਹੋਇਆ ਹੈ, ਹਾਲਾਂਕਿ ਰਾਤ ਸਮੇਂ ਹੜ੍ਹ ਦਾ ਪਾਣੀ ਘਰਾਂ ਵਿੱਚ ਦਾਖਲ ਨਾ ਹੋਣ ਕਾਰਨ ਪਿੰਡ ਵਾਸੀਆਂ ਨੇ ਕੁਝ ਰਾਹਤ ਮਹਿਸੂਸ ਕੀਤੀ। ਸ਼ਿਵਪੁਰ, ਬਸੰਤਪੁਰ ਅਤੇ ਮਰਚਹਵਾ ਨੂੰ ਜੋੜਨ ਵਾਲੀਆਂ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਛੋਟੇ ਵਾਹਨਾਂ ਦੀ ਆਵਾਜਾਈ ਰੁਕ ਗਈ ਹੈ। ਲੋਕਾਂ ਨੂੰ ਆਉਣ-ਜਾਣ ਲਈ ਟਰੈਕਟਰ-ਟਰਾਲੀਆਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਪ੍ਰਸ਼ਾਸਨ ਵੱਲੋਂ ਲਾਊਡਸਪੀਕਰਾਂ ਰਾਹੀਂ ਲੋਕਾਂ ਨੂੰ ਸਾਮਾਨ ਅਤੇ ਪਸ਼ੂ ਉੱਚੀਆਂ ਥਾਵਾਂ ’ਤੇ ਲਿਜਾਣ ਦੀ ਅਪੀਲ ਕੀਤੀ ਜਾ ਰਹੀ ਹੈ। ਪਿੰਡ ਵਾਸੀ ਰਾਤ ਭਰ ਪਾਣੀ ਦੇ ਪੱਧਰ ’ਤੇ ਨਜ਼ਰ ਰੱਖਦੇ ਰਹੇ, ਪਰ ਫਿਲਹਾਲ ਪਾਣੀ ਦਾ ਪੱਧਰ ਸਥਿਰ ਦੱਸਿਆ ਜਾ ਰਿਹਾ ਹੈ। ਨੇਪਾਲ ਵਿੱਚ ਹੜ੍ਹਾਂ ਤੋਂ ਬਾਅਦ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ NDRF ਦੀਆਂ 20 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਬਿਹਾਰ ਵਿੱਚ 9 ਅਤੇ ਉੱਤਰ ਪ੍ਰਦੇਸ਼ ਵਿੱਚ 11 ਟੀਮਾਂ ਹੜ੍ਹ ਦੀ ਸਥਿਤੀ ’ਤੇ ਨਜ਼ਰ ਰੱਖ ਰਹੀਆਂ ਹਨ। ਗੰਡਕ ਦਰਿਆ ਵਿੱਚ ਪਾਣੀ ਦੇ ਪੱਧਰ ਨੂੰ ਲੈ ਕੇ ਵੀ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।

 

Exit mobile version