Homeਪੰਜਾਬਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕਰਵਾਇਆ ਵੋਟਰ ਜਾਗਰੂਕਤਾ ਸੈਮੀਨਾਰ

Voter Awareness Seminar Organized at Sri Guru Granth Sahib World University

ਫਤਹਿਗੜ੍ਹ ਸਾਹਿਬ,28 ਅਗਸਤ, 2026 (ਹਰਸ਼ਪ੍ਰੀਤ ਕੌਰ) : ਜ਼ਿਲ੍ਹੇ ਵਿੱਚ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮੇਰਾ ਯੁਵਾ ਭਾਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਹਰੇਕ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਨੂੰ ਪ੍ਰਾਪਤ ਇੱਕ ਮਹੱਤਵਪੂਰਨ ਸੰਵਿਧਾਨਕ ਹੱਕ ਹੈ ਅਤੇ ਇਸ ਦੀ ਵਰਤੋਂ ਕਰਕੇ ਹੀ ਲੋਕ ਆਪਣੇ ਨੁਮਾਇੰਦੇ ਚੁਣਦੇ ਹਨ। ਉਨ੍ਹਾਂ ਦੱਸਿਆ ਕਿ ਸੈਮੀਨਾਰ ਦੌਰਾਨ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਦੀ ਮਹੱਤਤਾ, ਵੋਟ ਦੇ ਅਧਿਕਾਰ ਅਤੇ ਚੋਣ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਨਵੇਂ ਵੋਟਰਾਂ ਨੂੰ ਫਾਰਮ ਨੰਬਰ-6 ਭਰ ਕੇ ਆਪਣੀ ਵੋਟ ਬਣਵਾਉਣ ਦੀ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਯੋਗ ਨਾਗਰਿਕ ਭਾਰਤ ਚੋਣ ਕਮਿਸ਼ਨ ਦੀ ਅਧਿਕਾਰਤ ਵੈੱਬਸਾਈਟ ਜਾਂ ਆਪਣੇ ਖੇਤਰ ਦੇ ਬੀ.ਐਲ.ਓ. ਨਾਲ ਸੰਪਰਕ ਕਰਕੇ ਵੀ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾ ਸਕਦੇ ਹਨ। ਸੈਮੀਨਾਰ ਦੌਰਾਨ ਜ਼ਿਲ੍ਹਾ ਯੂਥ ਅਫਸਰ ਕਾਰਤਿਕ ਸਿੰਗਲਾ ਅਤੇ ਸਵੀਪ ਕਮੇਟੀ ਦੇ ਮੈਂਬਰ ਖੁਸ਼ਵੰਤ ਸਿੰਘ ਨੇ ਦੱਸਿਆ ਕਿ ਜਿਹੜੇ ਨੌਜਵਾਨ 01 ਅਕਤੂਬਰ 2026 ਨੂੰ 18 ਸਾਲ ਦੀ ਉਮਰ ਪੂਰੀ ਕਰ ਰਹੇ ਹਨ, ਉਹ ਨਵੇਂ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਯੋਗ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਦੇ ਨਾਲ-ਨਾਲ ਵੋਟਰ ਸੂਚੀ ਵਿੱਚ ਕਿਸੇ ਵੀ ਤਰ੍ਹਾਂ ਦੀ ਗਲਤੀ ਹੋਣ ਦੀ ਸੂਰਤ ਵਿੱਚ ਸਮੇਂ ਸਿਰ ਸੋਧ ਵੀ ਕਰਵਾਉਣ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments