Homeਪੰਜਾਬਵੋਟਰ ਸੂਚੀਆਂ ਰਾਜਨੀਤਿਕ ਪਾਰਟੀਆਂ ਨਾਲ ਕੀਤੀਆਂ ਸਾਂਝੀਆਂ

ਵੋਟਰ ਸੂਚੀਆਂ ਰਾਜਨੀਤਿਕ ਪਾਰਟੀਆਂ ਨਾਲ ਕੀਤੀਆਂ ਸਾਂਝੀਆਂ

Voter Lists Shared with Political Parties for Verification and Transparency

ਲਹਿਰਾ, 11 ਸਤੰਬਰ, 2026 (ਕਾਜਲ) : ਪੰਜਾਬ ਰਾਜ ਵਿੱਚ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਵੋਟਰ ਸੂਚੀਆਂ ਦੀ ਐਸ.ਆਈ.ਆਰ (ਸਪੈਸ਼ਲ ਇੰਟੈਂਸਿਵ ਰਵੀਜਨ)-2026 ਪ੍ਰਕਿਰਿਆ ਤਹਿਤ ਮਿਤੀ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਦੂਜਾ ਪੜਾਅ ਜਾਰੀ ਹੈ। ਇਸ ਦੌਰਾਨ ਵੋਟਰਾਂ ਵੱਲੋਂ ਪ੍ਰਾਪਤ ਹੋ ਰਹੇ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਨਿਰਧਾਰਤ ਨਿਯਮਾਂ ਅਤੇ ਪ੍ਰਕਿਰਿਆ ਅਨੁਸਾਰ ਕੀਤਾ ਜਾ ਰਿਹਾ ਹੈ।
ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਵਿਧਾਨ ਸਭਾ ਚੋਣ ਹਲਕਾ 099-ਲਹਿਰਾ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਲਹਿਰਾ ਸ੍ਰੀ ਰਾਕੇਸ਼ ਪ੍ਰਕਾਸ਼, ਪੀ.ਸੀ.ਐਸ. ਵੱਲੋਂ ਵੋਟਰ ਸੂਚੀ ਦੀ ਸੋਧ ਅਤੇ ਅਪਡੇਸ਼ਨ ਨਾਲ ਸਬੰਧਤ ਹੁਣ ਤੱਕ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਸਾਰੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀਆਂ ਕੀਤੀਆਂ ਗਈਆਂ।
ਇਸ ਮੌਕੇ ਚੋਣਕਾਰ ਰਜਿਸਟਰੇਸ਼ਨ ਅਫਸਰ ਸ੍ਰੀ ਰਾਕੇਸ਼ ਪ੍ਰਕਾਸ਼, ਪੀ.ਸੀ.ਐਸ. ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਨਾਲ ਸਬੰਧਤ ਸੂਚੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਾਂਝੀਆਂ ਕਰਨ ਦਾ ਮੁੱਖ ਉਦੇਸ਼ ਵੋਟਰ ਸੂਚੀ ਦੀ ਸੋਧ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਲੋੜੀਂਦੀ ਜਾਂਚ-ਪੜਤਾਲ ਕਰਨ ਲਈ ਜਾਣਕਾਰੀ ਉਪਲਬਧ ਹੋਵੇਗੀ।
ਉਨ੍ਹਾਂ ਕਿਹਾ ਕਿ ਐਸ.ਆਈ.ਆਰ-2026 ਦੀ ਪ੍ਰਕਿਰਿਆ ਦੌਰਾਨ ਪ੍ਰਾਪਤ ਹੋਣ ਵਾਲੇ ਹਰੇਕ ਦਾਅਵੇ ਅਤੇ ਇਤਰਾਜ਼ ਨੂੰ ਨਿਰਧਾਰਤ ਚੋਣ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਅਤੇ ਜੇਕਰ ਕਿਸੇ ਕਿਸਮ ਦੀ ਸੋਧ, ਸ਼ਾਮਲ ਕਰਨ ਜਾਂ ਇਤਰਾਜ਼ ਦੀ ਲੋੜ ਹੋਵੇ ਤਾਂ ਨਿਰਧਾਰਤ ਸਮੇਂ ਅੰਦਰ ਆਪਣਾ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ।
ਇਸ ਮੌਕੇ ਸ੍ਰੀ ਗੁਰਮੇਲ ਸਿੰਘ (ਆਮ ਆਦਮੀ ਪਾਰਟੀ), ਸ੍ਰੀ ਰਵੀਸ਼ੇਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸ੍ਰੀ ਸੁਰੇਸ਼ ਪਾਲ ਰਾਠੀ (ਭਾਰਤੀ ਜਨਤਾ ਪਾਰਟੀ) ਅਤੇ ਸ੍ਰੀ ਸੁਖਜਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ) ਸਮੇਤ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਅਤੇ ਚੋਣ ਸਟਾਫ ਮੌਜੂਦ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments