Homeਪਟਿਆਲਾ ਅਪਡੇਟਯੁੱਧ ਨਸ਼ਿਆਂ ਵਿਰੁੱਧ: 181 ਕੇਸ ਦਰਜ; 276 ਮੁਲਜ਼ਮ ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ: 181 ਕੇਸ ਦਰਜ; 276 ਮੁਲਜ਼ਮ ਗ੍ਰਿਫਤਾਰ

Under the War Against Drugs campaign, police registered 181 cases and arrested 276 accused as part of intensified action against drug trafficking.

ਸੰਗਰੂਰ, 02 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਡਾ. ਰਵਜੋਤ ਗਰੇਵਾਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.10.2026 ਤੋਂ 31.10.2026 ਤੱਕ ਡਰੱਗ ਦੇ 137 ਕੇਸ ਦਰਜ ਕਰ ਕੇ 225 ਮੁਲਜ਼ਮਾਂ ਨੂੰ ਕਾਬੂ ਕਰ ਕੇ 688 ਗ੍ਰਾਮ ਹੈਰੋਇਨ, 16 ਕਿੱਲੋ 684 ਗ੍ਰਾਮ ਅਫੀਮ ਸਮੇਤ ਕਾਰ ਨੰਬਰੀ PB-19-N-2955 ਮਾਰਕਾ ਸਵਿਫਟ ਰੰਗ ਚਿੱਟਾ, 63.265 ਕਿੱਲੋ ਭੁੱਕੀ ਚੂਰਾ ਪੋਸਤ, 300 ਗ੍ਰਾਮ ਭੰਗ, 375 ਗ੍ਰਾਮ ਸੁਲਫਾ/ਗਾਂਜਾ ਅਤੇ 706 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।
ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 44 ਮੁਕੱਦਮੇਂ ਦਰਜ ਕਰਕੇ 51 ਮੁਲਜ਼ਮਾਂ ਨੂੰ ਕਾਬੂ ਕਰ ਕੇ 711 ਲੀਟਰ ਸ਼ਰਾਬ ਠੇਕਾ ਦੇਸੀ, 90.250 ਲੀਟਰ ਸ਼ਰਾਬ ਨਜਾਇਜ, 56.250 ਲੀਟਰ ਸ਼ਰਾਬ ਅੰਗਰੇਜ਼ੀ ਅਤੇ 450 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਇਸ ਤੋਂ ਇਲਾਵਾ ਜੂਆ ਐਕਟ ਤਹਿਤ 02 ਮੁਕੱਦਮੇਂ ਦਰਜ ਕਰਕੇ 05 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 8,150/-ਰੁਪਏ ਬ੍ਰਾਮਦ ਕਰਵਾਏ ਗਏ। ਇਸ ਅਰਸੇ ਦੌਰਾਨ 07 ਪੀ.ਓਜ਼ (ਭਗੌੜੇ) ਨੂੰ ਗ੍ਰਿਫਤਾਰ ਕੀਤਾ ਗਿਆ। 18 ਵਿਅਕਤੀਆਂ ਨੂੰ ਡੀ-ਅਡੀਕਸ਼ਨ ਸੈਂਟਰ ਵਿਖੇ ਦਾਖਲ ਕਰਵਾਇਆ ਗਿਆ। ਥਾਣਾ ਸਿਟੀ ਸੰਗਰੂਰ, ਸਿਟੀ-1 ਸੰਗਰੂਰ, ਲੌਗੋਵਾਲ ਅਤੇ ਲਹਿਰਾ ਦੇ ਏਰੀਆ ਵਿੱਚ ਚੋਰੀਆਂ/ਲੁੱਟਾਂ-ਖੋਹਾਂ ਕਰਨ ਵਾਲੇ 09 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ 01 ਟੁੱਲੂ ਪੰਪ, 09 ਟੋਟੇ ਕੇਬਲ ਤਾਰ (ਵੱਖ-ਵੱਖ ਸਾਈਜ਼), 02 ਮੋਟਰ ਸਟਾਟਰ, 02 ਕੁਇੰਟਲ ਲੱਕੜ, 03 ਗੱਟੇ ਕਣਕ, 01 ਮੋਟਰਸਾਈਕਲ ਰੇਹੜੀ ਅਤੇ 04 ਮੋਟਰਸਾਈਕਲ ਬ੍ਰਾਮਦ ਕਰਵਾਇਆ ਗਿਆ।
ਥਾਣਾ ਸਦਰ ਧੂਰੀ ਅਤੇ ਸਿਟੀ ਧੂਰੀ ਵੱਲੋਂ 02 ਨਸ਼ਾ ਤਸਕਰ ਦੀ 2,50,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ। ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ/ਸੰਪਰਕ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।  ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫਸਰਾਂ/ਮੁੱਖ ਅਫਸਰਾਂ ਵੱਲੋਂ 132 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ।  ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।
RELATED ARTICLES
- Advertisment -
Google search engine
Google search engine
Google search engine

Most Popular

Recent Comments