Home ਪੰਜਾਬ ਫ਼ਤਹਿਗੜ੍ਹ ਸਾਹਿਬ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਟਰਾਫੀ ਟੂਰ ਦਾ ਨਿੱਘਾ...

ਫ਼ਤਹਿਗੜ੍ਹ ਸਾਹਿਬ ਵਿਖੇ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਟਰਾਫੀ ਟੂਰ ਦਾ ਨਿੱਘਾ ਸਵਾਗਤ

Fatehgarh Sahib Welcomes the Asian Champions Trophy 2026 Trophy Tour with Enthusiasm

0
ਫਤਹਿਗੜ੍ਹ ਸਾਹਿਬ, 18 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ): ਪੰਜਾਬ ਵਿੱਚ ਹੋਣ ਵਾਲੇ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਟਰਾਫੀ ਟੂਰ ਤਹਿਤ ਅੱਜ ਫਤਹਿਗੜ੍ਹ ਸਾਹਿਬ ਵਿਖੇ ਓਲੰਪੀਅਨ ਹਾਕੀ ਖਿਡਾਰੀ ਐਸ.ਪੀ. ਧਰਮਵੀਰ ਸਿੰਘ ਦੀ ਮੌਜੂਦਗੀ ਵਿੱਚ ਟਰਾਫੀ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ  ਇਹ ਟੂਰਨਾਮੈਂਟ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ 27 ਅਕਤੂਬਰ ਤੋਂ 05 ਨਵੰਬਰ 2026 ਤੱਕ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਟਰਾਫ਼ੀ ਟੂਰ ਦਾ ਮੁੱਖ ਉਦੇਸ਼ ਹਾਕੀ ਖੇਡ ਨੂੰ ਉਤਸ਼ਾਹਿਤ ਕਰਨਾ, ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਪੰਜਾਬ ਵਿੱਚ ਹੋਣ ਵਾਲੇ ਇਸ ਅੰਤਰਰਾਸ਼ਟਰੀ ਟੂਰਨਾਮੈਂਟ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਅਤੇ ਉਤਸ਼ਾਹ ਪੈਦਾ ਕਰਨਾ ਹੈ।
ਇਸ ਮੌਕੇ ਖੇਡ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਕਿਹਾ ਕਿ ਪੰਜਾਬ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫੀ ਵਰਗੇ ਅੰਤਰਰਾਸ਼ਟਰੀ ਟੂਰਨਾਮੈਂਟ ਦਾ ਆਯੋਜਨ ਸੂਬੇ ਲਈ ਮਾਣ ਵਾਲੀ ਗੱਲ ਹੈ। ਅਜਿਹੇ ਉਪਰਾਲੇ ਨੌਜਵਾਨ ਖਿਡਾਰੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਖੇਡ ਵਿਰਾਸਤ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣਗੇ। ਫਤਹਿਗੜ੍ਹ ਸਾਹਿਬ ਵਿਖੇ ਸਵਾਗਤ ਸਮਾਗਮ ਤੋਂ ਬਾਅਦ ਟਰਾਫੀ ਨੂੰ ਮੋਹਾਲੀ ਜ਼ਿਲ੍ਹੇ ਤੋਂ ਪ੍ਰਾਪਤ ਕਰਕੇ ਅਗਲੇ ਪੜਾਅ ਲਈ ਪਟਿਆਲਾ ਜ਼ਿਲ੍ਹੇ ਦੇ ਹਵਾਲੇ ਕੀਤਾ ਗਿਆ। ਇਸ ਤਰ੍ਹਾਂ ਟਰਾਫੀ ਟੂਰ ਆਪਣੀ ਅਗਲੀ ਮੰਜ਼ਿਲ ਵੱਲ ਰਵਾਨਾ ਹੋਇਆ।
ਇਸ ਮੌਕੇ ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਅਤੇ ਇੰਚਾਰਜ ਟਰਾਫ਼ੀ ਟੂਰ ਪੰਜਾਬ ਰੂਪਿੰਦਰ ਸਿੰਘ, ਹਾਕੀ ਫੈਡਰੇਸ਼ਨ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਠਾਕੁਰ ਸਿੰਘ ਮੇਜੀ , ਰਾਹੁਲਦੀਪ ਸਿੰਘ (ਬਾਸਕਟਬਾਲ ਕੋਚ), ਲਖਵੀਰ ਸਿੰਘ (ਐਥਲੈਟਿਕਸ ਕੋਚ), ਮਨੀਸ਼ ਕੁਮਾਰ (ਹਾਕੀ ਕੋਚ), ਯਾਦਵਿੰਦਰ ਸਿੰਘ (ਵਾਲੀਬਾਲ ਕੋਚ), ਅੰਜਲੀ (ਨੈੱਟਬਾਲ ਕੋਚ), ਹੁਸਨਪ੍ਰੀਤ (ਫੈਂਸਿੰਗ ਕੋਚ), ਰਮਨੀਕ (ਫੈਂਸਿੰਗ ਕੋਚ), ਮਨਜੀਤ ਸਿੰਘ (ਕੁਸ਼ਤੀ ਕੋਚ), ਗੁਰਮੀਤ ਸਿੰਘ (ਐਥਲੈਟਿਕਸ ਕੋਚ), ਸੁਪ੍ਰੀਤ (ਐਥਲੈਟਿਕਸ ਕੋਚ), ਰੂਪਪ੍ਰੀਤ ਕੌਰ ਤੋਂ ਇਲਾਵਾ ਹੋਰ ਕੋਚ ਅਤੇ ਖਿਡਾਰੀ ਹਾਜ਼ਰ ਸਨ।

Exit mobile version