Homeਪਟਿਆਲਾ ਅਪਡੇਟ10,500 ਰੁਪਏ ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਕਲਰਕ ਰੰਗੇ ਹੱਥੀਂ ਕਾਬੂ

10,500 ਰੁਪਏ ਰਿਸ਼ਵਤ ਲੈਂਦਾ ਜਲ ਸਰੋਤ ਵਿਭਾਗ ਦਾ ਕਲਰਕ ਰੰਗੇ ਹੱਥੀਂ ਕਾਬੂ

ਪਟਿਆਲਾ, 17 ਜੁਲਾਈ, 2026 (ਹਰਸ਼ਪ੍ਰੀਤ ਕੌਰ): ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਜਲ ਸਰੋਤ ਵਿਭਾਗ ਦੇਵੀਗੜ੍ਹ ਮੰਡਲ, ਪਟਿਆਲਾ ਵਿੱਚ ਤਾਇਨਾਤ ਸੁਖਪਾਲ ਸਿੰਘ, ਅਸਿਸਟੈਂਟ ਰੈਵਨਿਊ ਕਲਰਕ (ਵਾਧੂ ਚਾਰਜ ਐਚ.ਆਰ.ਸੀ.) ਨੂੰ 10,500 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਸ੍ਰੀ ਹਰਜਿੰਦਰ ਸਿੰਘ, ਵਾਸੀ ਪਿੰਡ ਗੱਜੂਮਾਜਰਾ, ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸ ਅਤੇ ਉਸ ਦੇ ਭਰਾ ਦੇ ਖੇਤਾਂ ਵਿੱਚ ਨਹਿਰੀ ਪਾਣੀ ਲਈ ਮੋਗਾ ਲਗਾਉਣ ਦੇ ਬਦਲੇ ਮੁਲਜ਼ਮ ਨੇ ਪਹਿਲਾਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਸੌਦਾ 14,000 ਰੁਪਏ ‘ਤੇ ਤੈਅ ਹੋਇਆ, ਜਿਸ ਵਿੱਚੋਂ 3,500 ਰੁਪਏ ਪਹਿਲਾਂ ਲੈ ਲਏ ਗਏ ਸਨ ਅਤੇ ਬਾਕੀ 10,500 ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।

ਸ਼ਿਕਾਇਤ ਦੀ ਪੁਸ਼ਟੀ ਹੋਣ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ 10,500 ਰੁਪਏ ਰਿਸ਼ਵਤ ਪ੍ਰਾਪਤ ਕਰਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ। ਮੌਕੇ ਤੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ।

ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਭ੍ਰਿਸ਼ਟਾਚਾਰ ਨਾਲ ਸਬੰਧਤ ਕਿਸੇ ਵੀ ਹੋਰ ਪੱਖ ਦੀ ਸ਼ਮੂਲੀਅਤ ਸਾਹਮਣੇ ਆਉਣ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅੰਤ ਵਿੱਚ ਵਿਜੀਲੈਂਸ ਬਿਊਰੋ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਵਿਜੀਲੈਂਸ ਬਿਊਰੋ ਨੂੰ ਦਿੱਤੀ ਜਾਵੇ, ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments