ਹਰਿਆਣਾ, 25ਜੂਨ (ਹਰਸ਼ਪ੍ਰੀਤ ਕੌਰ) : ਅੱਜ ਹਰਿਆਣਾ ਦਾ ਮੌਸਮ ਪੂਰੀ ਤਰ੍ਹਾਂ ਬਦਲ ਗਿਆ ਹੈ। ਅੱਜ ਕਈ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਵਾਲਾ ਹੈ। ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਖਰਾਬ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਦੇ ਅਨੁਸਾਰ, ਸੂਬੇ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ, 22 ਜੂਨ ਤੋਂ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ।
ਮੌਸਮ ਵਿਭਾਗ ਨੇ ਅਨੁਸਾਰ ਅੱਜ ਸੂਬੇ ਦੇ ਛੇ ਜ਼ਿਲ੍ਹਿਆਂ ਦੇ ਲਈ ਗਰਜ, ਬਿਜਲੀ ਚਮਕਣ ਅਤੇ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਉੱਤਰੀ ਹਰਿਆਣਾ ਦੇ ਛੇ ਜ਼ਿਲ੍ਹਿਆਂ: ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਭਲਕੇ ਵੀ ਖ਼ਰਾਬ ਰਹੇਗਾ ਮੌਸਮ
ਮੌਸਮ ਵਿਭਾਗ ਦੇ ਅਨੁਸਾਰ, 26 ਜੂਨ ਨੂੰ ਵੀ ਰਾਹਤ ਦਾ ਇਹ ਦੌਰ ਜਾਰੀ ਰਹੇਗਾ। ਮੌਸਮ ਵਿਭਾਗ ਦੇ ਅਨੁਸਾਰ, ਇਸ ਦਿਨ ਵੀ, ਉੱਤਰੀ ਹਰਿਆਣਾ ਦੇ ਇਨ੍ਹਾਂ ਜ਼ਿਲ੍ਹਿਆਂ, ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕੈਥਲ ਅਤੇ ਕਰਨਾਲ ਵਿੱਚ ਯੈਲੋ ਅਲਰਟ ਹੈ, ਜਿੱਥੇ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈ ਸਕਦਾ ਹੈ।
ਦੱਖਣੀ ਅਤੇ ਪੱਛਮੀ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਖੁਸ਼ਕ ਹੋਣਾ ਸ਼ੁਰੂ ਹੋ ਜਾਵੇਗਾ। 27 ਅਤੇ 28 ਜੂਨ ਤੋਂ ਪੂਰੇ ਰਾਜ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਹੋਣ ਦੀ ਉਮੀਦ ਹੈ।
