Home ਪੰਜਾਬ ਜ਼ਿਲ੍ਹੇ ਵਿੱਚ 150 ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਜਾਰੀ:...

ਜ਼ਿਲ੍ਹੇ ਵਿੱਚ 150 ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਜਾਰੀ: ਡਾ. ਜਗਦੇਵ ਸਿੰਘ

Dr. Jagdev Singh said that work is underway to prepare stubble bales using 150 balers across the district, promoting effective crop residue management and helping reduce stubble burning.

0
ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਖਮਾਣੋਂ ਦੇ ਪਿੰਡਾਂ ਦਾ ਦੌਰਾ
ਫ਼ਤਹਿਗੜ੍ਹ ਸਾਹਿਬ,26 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਦੇ ਮੰਤਵ ਨਾਲ ਬਲਾਕ ਖੇੜਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਇਸ ਮੌਕੇ ਖੇਤਾਂ ਵਿੱਚ ਚੱਲ ਰਹੀਆਂ ਪਰਾਲੀ ਪ੍ਰਬੰਧਨ ਸਬੰਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਲਗਭਗ 150 ਬੇਲਰ ਪਰਾਲੀ ਪ੍ਰਬੰਧਨ ਲਈ ਚਲਾਏ ਜਾ ਰਹੇ ਹਨ। ਵੱਖ-ਵੱਖ ਪਿੰਡਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ (ਬੇਲਿੰਗ) ਦਾ ਕੰਮ ਪੂਰੇ ਜ਼ੋਰਾਂ ਨਾਲ ਚੱਲ ਰਿਹਾ ਹੈ। ਕਿਸਾਨਾਂ ਅਤੇ ਮਸ਼ੀਨਰੀ ਆਪਰੇਟਰਾਂ ਵੱਲੋਂ ਰੋਜ਼ਾਨਾ ਵੱਡੀ ਮਾਤਰਾ ਵਿੱਚ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਕੇ ਗੱਠਾਂ ਬਣਾਈਆਂ ਜਾ ਰਹੀਆਂ ਹਨ, ਜਿਸ ਨਾਲ ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੀ ਬਜਾਏ ਇਸ ਦੀ ਸੁਚੱਜੀ ਸੰਭਾਲ ਅਤੇ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਡਾ. ਜਗਦੇਵ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਤਕਨੀਕੀ ਜਾਣਕਾਰੀ ਅਤੇ ਮਸ਼ੀਨਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਪਰਾਲੀ ਪ੍ਰਬੰਧਨ ਵਾਸਤੇ ਇਨ-ਸੀਟੂ ਅਤੇ ਐਕਸ-ਸੀਟੂ ਤਰੀਕਿਆਂ ਨਾਲ ਸਬੰਧਤ ਮਸ਼ੀਨਰੀ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਨ-ਸੀਟੂ ਤਕਨੀਕ ਰਾਹੀਂ ਪਰਾਲੀ ਨੂੰ ਖੇਤ ਵਿੱਚ ਹੀ ਮਿੱਟੀ ਵਿੱਚ ਮਿਲਾ ਕੇ ਜਾਂ ਹੋਰ ਢੁਕਵੇਂ ਤਰੀਕਿਆਂ ਨਾਲ ਸੰਭਾਲਿਆ ਜਾ ਸਕਦਾ ਹੈ, ਜਦਕਿ ਐਕਸ-ਸੀਟੂ ਤਕਨੀਕ ਰਾਹੀਂ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਨੂੰ ਖੇਤ ਵਿੱਚੋਂ ਬਾਹਰ ਕੱਢਿਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨਾਲ ਡਾ ਦਮਨ ਝਾਂਜੀ ਖੇਤੀਬਾੜੀ ਅਫ਼ਸਰ ਅਫ਼ਸਰ (ਇੰਨਫੋਰਸਮੈਂਟ) ਵੀ ਹਾਜ਼ਿਰ ਸਨ।

Exit mobile version