Homeਪੰਜਾਬਜਗਰਾਓਂ 'ਚ ਨੌਜਵਾਨ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਿਆ

ਜਗਰਾਓਂ ‘ਚ ਨੌਜਵਾਨ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਿਆ

A 22-year-old youth was allegedly abducted and brutally assaulted in Jagraon before being abandoned in an injured condition.

ਜਗਰਾਓਂ, 5 ਅਗਸਤ, 2026 (ਹਰਸ਼ਪ੍ਰੀਤ ਕੌਰ) : ਜਗਰਾਓਂ ਵਿੱਚ 22 ਸਾਲਾ ਨੌਜਵਾਨ ਨਾਲ ਕਥਿਤ ਤੌਰ ‘ਤੇ ਅਗਵਾ ਕਰਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖ਼ਮੀ ਹਾਲਤ ਵਿੱਚ ਨੌਜਵਾਨ ਨੂੰ ਸਿਟੀ ਥਾਣੇ ਨੇੜੇ ਸੁੱਟ ਦਿੱਤਾ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੀੜਤ ਪਰਿਵਾਰ ਦਾ ਦੋਸ਼ ਹੈ ਕਿ ਹਮਲਾਵਰਾਂ ਨੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰਕੇ ਨੌਜਵਾਨ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕੀਤਾ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲੇ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਕੇ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ।

 

RELATED ARTICLES
- Advertisment -
Google search engine
Google search engine
Google search engine

Most Popular

Recent Comments