Home ਹਰਿਆਣਾ ‘ਪਰਚੀ-ਖਰਚੀ’ ਤੋਂ ਬਿਨਾਂ ਨੌਜਵਾਨਾਂ ਨੂੰ ਮਿਲ ਰਹੀ ਸਿੱਖਿਆ ਤੇ ਰੁਜ਼ਗਾਰ: ਨਾਇਬ ਸਿੰਘ...

‘ਪਰਚੀ-ਖਰਚੀ’ ਤੋਂ ਬਿਨਾਂ ਨੌਜਵਾਨਾਂ ਨੂੰ ਮਿਲ ਰਹੀ ਸਿੱਖਿਆ ਤੇ ਰੁਜ਼ਗਾਰ: ਨਾਇਬ ਸਿੰਘ ਸੈਣੀ

Haryana CM Nayab Singh Saini says merit-based education and employment are ending the era of “parchi” and “kharchi” in the state.

0

ਨਾਰਨੌਲ, 9 ਅਗਸਤ 2026 (ਸੰਜੀਵ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਸੂਬੇ ਵਿੱਚ ਸਿੱਖਿਆ ਅਤੇ ਸਰਕਾਰੀ ਰੁਜ਼ਗਾਰ ਦੇ ਖੇਤਰ ਵਿੱਚ ਪਰਚੀ-ਖਰਚੀ’ ਦੀ ਪ੍ਰਥਾ ਖ਼ਤਮ ਕਰਕੇ ਯੋਗਤਾ ਦੇ ਆਧਾਰ ‘ਤੇ ਮੌਕੇ ਦਿੱਤੇ ਜਾ ਰਹੇ ਹਨ। ਨਾਰਨੌਲ ਹਾਫ ਮੈਰਾਥਨ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨੌਜਵਾਨ ਖੇਡਾਂ, ਉਦਯੋਗ ਅਤੇ ਸਟਾਰਟਅੱਪ ਖੇਤਰ ਵਿੱਚ ਲਗਾਤਾਰ ਤਰੱਕੀ ਕਰ ਰਹੇ ਹਨ।

‘ਹਰ ਘਰ ਤਿਰੰਗਾ’ ਅਤੇ ਨਸ਼ਾ ਮੁਕਤ ਹਰਿਆਣਾ’ ਦੇ ਸੰਦੇਸ਼ ਤਹਿਤ ਕਰਵਾਈ ਗਈ ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਹਿੱਸਾ ਲਿਆ। ਸੈਣੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਸਰਕਾਰ ਦੀ ਵੱਡੀ ਤਰਜੀਹ ਹੈ। ਮੁੱਖ ਮੰਤਰੀ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਨਸ਼ਿਆਂ ਦੇ ਨੈੱਟਵਰਕ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀਆਂ ਜਾਇਦਾਦਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।

 

Exit mobile version