ਮੋਗਾ, 31 ਜੁਲਾਈ, 2026 (ਜਤਿੰਦਰ ਗਰਗ) : ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਨੇੜੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਹਰਸਿਮਰਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ਪੱਤੋ ਹੀਰਾ ਸਿੰਘ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦੀ ਲਾਸ਼ ਪਿੰਡ ਨਾਲ ਲੱਗਦੀ ਲਿੰਕ ਸੜਕ ਨੇੜੇ ਖੇਤਾਂ ਵਿੱਚੋਂ ਬਰਾਮਦ ਹੋਈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ।ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਖੇਤਾਂ ਵਾਲੇ ਰਸਤੇ ਤੋਂ ਲੰਘ ਰਿਹਾ ਸੀ। ਇਸ ਦੌਰਾਨ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਸਦਾ ਸੰਤੁਲਨ ਵਿਗੜ ਗਿਆ ਅਤੇ ਉਹ ਖੇਤ ਵਿੱਚ ਜਾ ਡਿੱਗਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ।
ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਸਹੀ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗੇਗਾ। ਫਿਲਹਾਲ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।
